ਰਸਤੇ ਨੂੰ ਲੈ ਕੇ ਛਿੜੇ ਵਿਵਾਦ ਨੇ ਧਾਰਿਆ ਖੂਨੀ ਰੂਪ, ਤੇਜ਼ਧਾਰ ਹਥਿਆਰਾਂ ਨਾਲ ਪਿੰਡ ਵਾਸੀਆਂ ''ਤੇ ਕੀਤਾ ਹਮਲਾ

Sunday, Jun 23, 2024 - 04:27 PM (IST)

ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਸਰਹੱਦੀ ਖੇਤਰ ਦੇ ਪਿੰਡ ਅਖਵਾੜਾ ਵਿਖੇ  ਕਰੈਸ਼ਰ ਦੇ ਟਰੱਕ ਚਾਲਕ ਅਤੇ ਪਿੰਡ ਦੇ ਲੋਕ ਰਸਤੇ ਨੂੰ ਲੈ ਕੇ ਆਹਮੋ ਸਾਹਮਣੇ ਹੋਣ ਤੋਂ ਬਾਅਦ ਖੂਨੀ ਝੜਪ ਹੋ ਗਈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜਦੋਂ ਕਰੈਸ਼ਰ ਨਾਲ ਭਰੇ ਹੋਏ ਟਰੱਕ ਪਿੰਡ ਦੇ ਲੋਕਾਂ ਦੀ ਜ਼ਮੀਨ ਦੇ ਰਸਤੇ ਵਿੱਚੋਂ ਦੀ ਨਿਕਲਦੇ ਸਨ ਤਾਂ ਲੋਕਾਂ ਵੱਲੋਂ ਇਹਨਾਂ ਟਰੱਕਾਂ ਨੂੰ ਆਪਣੇ ਰਸਤੇ ਵਿੱਚ ਲੰਘਣ  ਤੋਂ ਰੋਕ ਦਿੱਤਾ । ਜਿਸ ਤੋਂ ਬਾਅਦ ਟਰੱਕ ਚਾਲਕਾਂ ਨਾਲ ਪਿੰਡ ਦੇ ਲੋਕਾਂ ਦੀ ਬਹਿਸਬਾਜ਼ੀ ਸ਼ੁਰੂ ਹੋ ਗਈ ਅਤੇ ਮਸਲਾ ਇਨ੍ਹਾਂ ਵੱਧ ਗਿਆ ਕਿ  ਖੂਨੀ ਝੜਪ  ਵਿੱਚ ਬਦਲ ਗਿਆ। 

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ

PunjabKesari

ਇਸ ਮੌਕੇ ਗੱਲਬਾਤ ਕਰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਜਦ ਸਾਡੀ ਬਹਿਸਬਾਜ਼ੀ ਸ਼ੁਰੂ ਹੋਈ ਤਾਂ ਟਰੱਕ ਚਾਲਕਾਂ ਵੱਲੋਂ ਕੁਝ ਲੋਕਾਂ ਨੂੰ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਇਕ ਬੋਲੈਰੋ ਗੱਡੀ 'ਚ ਸਵਾਰ ਅੱਧੀ ਦਰਜਨ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ । ਜਿਸ ਦੌਰਾਨ ਸਾਡੇ ਪਿੰਡ ਵਾਸੀ 2 ਵਿਅਕਤੀ ਜ਼ਖ਼ਮੀ ਹੋ ਗਏ। ਪਿੰਡ ਵਾਸੀਆਂ ਦਾ ਇੱਕੋ ਇੱਕ ਰੋਸ ਸੀ ਕਿ ਉਨ੍ਹਾਂ ਦੇ ਪਿੰਡ ਨੇੜੇ ਉਨ੍ਹਾਂ ਦੀ ਨਿੱਜੀ ਜ਼ਮੀਨ ਵਿੱਚੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਾਹਨ ਲੰਘ ਰਹੇ ਸਨ ਅਤੇ ਪਿੰਡ ਵਾਸੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਾਹਨਾਂ ਦੀ ਆਵਾਜਾਈ ਦਾ ਵਿਰੋਧ ਕਰ ਰਹੇ ਸਨ ਪਰ ਰਾਤ ਸਮੇਂ ਉਨ੍ਹਾਂ ਵੱਲੋਂ ਪਿੰਡ ਵਾਸੀਆਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਜਿਸ 'ਤੇ ਰੋਸ ਵਜੋਂ ਸਮੂਹ ਲੋਕਾਂ ਨੇ ਇਕੱਠੇ ਹੋ ਟਰੱਕਾਂ ਨੂੰ ਰੋਕ ਲਿਆ ਗਿਆ ਅਤੇ ਮੌਕੇ 'ਤੇ ਲੋਕਾਂ ਦਾ ਇਕੱਠ ਵੇਖ ਕੇ ਡਰਾਈਵਰ ਟਰੱਕ ਛੱਡ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ-  ਪੰਜਾਬ ਦੇ ਨੇਵੀ ਅਫ਼ਸਰ ਨਾਲ ਵੱਡਾ ਹਾਦਸਾ, ਹਫ਼ਤੇ ਤੋਂ ਨਹੀਂ ਲੱਗਾ ਕੋਈ ਸੁਰਾਗ, ਪਿਓ ਨੇ ਰੋ-ਰੋ ਦੱਸੀ ਇਹ ਗੱਲ (ਵੀਡੀਓ)

ਦੂਜੇ ਪਾਸੇ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਜਦ ਇਸ ਸਾਰੇ ਮਸਲੇ ਸਬੰਧੀ ਥਾਣਾ ਨਰੋਟ ਦੇ ਇੰਚਾਰਜ ਸਰਬਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਅਸੀਂ ਘਟਨਾ ਸਥਾਨ 'ਤੇ ਪਹੁੰਚ ਕੇ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਜੋ ਮਾਈਨਿੰਗ ਵਿਭਾਗ ਹੈ ਉਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਵੱਲੋਂ ਜੋ ਵੀ ਸਾਰੇ ਤੱਤ ਸਾਹਮਣੇ ਲਿਆਂਦੇ ਜਾਣਗੇ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੋ ਲੋਕ ਜ਼ਖ਼ਮੀ ਹੋਏ ਹਨ ਡਾਕਟਰ ਦੀ ਰਿਪੋਰਟ ਆਉਣ ਬਾਅਦ ਦੋਸ਼ੀਆਂ 'ਤੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਵਿਦੇਸ਼ ਗਏ ਵਿਧਵਾ ਮਾਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਅਦਾਲਤ ਨੇ ਸੁਣਾਈ 2 ਸਾਲ ਦੀ ਕੈਦ, ਜਾਣੋ ਪੂਰਾ ਮਾਮਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News