ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਉਪਰੰਤ ਸਿੱਖ ਜਥਾ ਵਤਨ ਪਰਤਿਆ

Monday, Jun 18, 2018 - 11:00 AM (IST)

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਉਪਰੰਤ ਸਿੱਖ ਜਥਾ ਵਤਨ ਪਰਤਿਆ

ਅਟਾਰੀ (ਤਜਿੰਦਰ) : ਪਾਕਿਸਤਾਨ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਤੇ ਹੋਰ ਸਿੱਖ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਤੋਂ ਬਾਅਦ ਅੱਜ 84 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਤੋਂ ਵਿਸ਼ੇਸ਼ ਗੱਡੀ ਰਾਹੀਂ ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਪੁੱਜਾ। ਇਸ ਮੌਕੇ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੋਸਾਇਟੀ ਦੇ ਪਰਾਟੀ ਲੀਡਰ ਜੰਗ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਦੇਸ਼ਾਂ-ਵਿਦੇਸ਼ਾਂ 'ਚੋ ਆਏ ਸਿੱਖ ਸ਼ਰਧਾਲੂਆਂ ਵਲੋਂ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਦੌਰਾਨ ਭਾਰਤੀ ਸਿੱਖ ਜਥੇ ਨੇ ਗੁਰਦੁਆਰਾ ਪੰਜਾ ਸਿੰਘ (ਹਸਨ ਅਬਦਾਲ) ਰਾਵਲਪਿੰਡੀ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਸਥਾਨਕ ਗੁਰਦੁਆਰਿਆਂ ਸਮੇਤ), ਗੁਰਦੁਆਰਾ ਸੱਚਾ ਸੌਦਾ (ਫਾਰੂਕਾਬਾਦ), ਗੁਰਦੁਆਰਾ ਰੋੜੀ ਸਾਹਿਬ (ਐਮਨਾਬਾਦ), ਗੁਰਦੁਆਰਾ ਸ੍ਰੀ ਕਰਤਾਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਤੇ ਗੁਰਦੁਆਰਾ ਚੂਨਾ ਮੰਡੀ ਲਾਹੌਰ ਦੇ ਦਰਸ਼ਨ-ਦੀਦਾਰ ਕੀਤੇ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਰਕਾਰ ਵਲੋਂ ਭਾਰਤੀ ਸਿੱਖ ਜਥੇ ਦੀ ਸੁਰੱਖਿਆ ਲਈ ਸਖਤ ਪ੍ਰਬੰਧ ਕੀਤੇ ਗਏ ਸਨ। 
ਇਸ ਮੌਕੇ ਜਥੇ ਨਾਲ ਸ਼ਰਧਾਲੂਆਂ ਨੇ ਦੱਸਿਆ ਕਿ ਯੂ. ਕੇ ਤੋਂ ਆਏ ਗਰਮਖਿਆਲੀ ਕਾਰਸੇਵਾ ਦੇ ਪ੍ਰਧਾਨ ਅਵਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਿਸਾਬ ਨਾਲ ਸਿੱਖਾਂ ਦਾ ਕੋਈ ਵੀ ਗੁਰਪੁਰਬ ਨਹੀਂ ਮਨਾਉਣਗੇ ਤੇ ਜੋ ਵੀ ਪੁਰਾਤਨ ਸਮੇਂ ਅਨੁਸਾਰ ਗੁਰਪੁਰਬ ਜਾਂ ਸ਼ਹੀਦੀ ਦਿਹਾੜੇ ਚੱਲੇ ਆ ਰਹੇ ਹਨ, ਉਸ ਹਿਸਾਬ ਨਾਲ ਮਨਾਇਆ ਜਾਇਆ ਕਰਨਗੇ।  


Related News