ਇਨਸਾਨੀਅਤ ਸ਼ਰਮਸਾਰ, ਸਕੀ ਨਾਬਾਲਗ ਭਾਣਜੀ ਨਾਲ ਮਾਮੇ ਦੀ ਘਟੀਆ ਕਰਤੂਤ

Monday, Oct 26, 2020 - 04:07 PM (IST)

ਇਨਸਾਨੀਅਤ ਸ਼ਰਮਸਾਰ, ਸਕੀ ਨਾਬਾਲਗ ਭਾਣਜੀ ਨਾਲ ਮਾਮੇ ਦੀ ਘਟੀਆ ਕਰਤੂਤ

ਵਲਟੋਹਾ (ਗੁਰਮੀਤ) : ਸਰਹੱਦੀ ਕਸਬਾ ਵਲਟੋਹਾ ਵਿਖੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਕਾਰਾ ਸਾਹਮਣੇ ਆਇਆ ਹੈ। ਸੂਤਰਾਂ ਅਨੁਸਾਰ ਮਾਮੇ ਵਲੋਂ ਆਪਣੀ ਸਕੀ ਨਾਬਾਲਗ ਭਣੇਵੀਂ ਨਾਲ ਜਬਰ ਜ਼ਿਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਸਬੰਧੀ ਥਾਣਾ ਵਲਟੋਹਾ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਇਕ ਪਿੰਡ ਦੀ ਨਿਵਾਸੀ ਜਨਾਨੀ ਨੇ ਦੱਸਿਆ ਕਿ ਉਸ ਦੀ 15 ਸਾਲਾ ਕੁੜੀ ਲਾਖਣਾ ਵਿਖੇ ਪ੍ਰਾਈਵੇਟ ਸਕੂਲ 'ਚ ਪੜ੍ਹਦੀ ਹੈ। ਬੀਤੇ ਦਿਨ ਉਸ ਦਾ ਪਤੀ ਉਸ ਦੀ ਨਾਬਾਲਗ ਕੁੜੀ ਨੂੰ ਸਕੂਲ ਛੱਡ ਕੇ ਆਇਆ ਸੀ। ਉਸੇ ਦਿਨ ਉਸ ਦਾ ਭਰਾ ਰਣਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਚੱਕਵਾਲੀਆ ਸਕੂਲ ਚਲਾ ਗਿਆ।

ਇਹ ਵੀ ਪੜ੍ਹੋ :ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਐੱਸ. ਆਈ. ਟੀ. ਅੱਗੇ ਪੇਸ਼

ਉਸ ਦਾ ਭਰਾ ਕੁੜੀ ਨੂੰ ਕੋਈ ਬਹਾਨਾ ਬਣਾ ਕੇ ਵਲਟੋਹਾ ਵਿਖੇ ਲੈ ਗਿਆ, ਜਿੱਥੇ ਉਸ ਨੇ ਖੇਤਾਂ 'ਚ ਲਿਜਾ ਕੇ ਕੁੜੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਅਤੇ ਜਬਰ-ਜ਼ਿਨਾਹ ਕਰਨ ਦੀ ਵੀ ਕੋਸ਼ਿਸ਼ ਕੀਤੀ। ਜਦ ਉਸ ਦੀ ਲੜਕੀ ਘਰ ਵਾਪਸ ਆਈ ਤਾਂ ਕਾਫੀ ਸਹਿਮੀ ਅਤੇ ਡਰੀ ਹੋਈ ਸੀ, ਪੁੱਛਣ 'ਤੇ ਉਸ ਨੇ ਸਾਰੀ ਗੱਲ ਦੱਸੀ ਅਤੇ ਫਿਰ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। ਇਸ ਸਬੰਧੀ ਸਬ ਇੰਸਪੈਕਟਰ ਕੇਵਲ ਸਿੰਘ ਨੇ ਦੱਸਿਆ ਕਿ ਮੁਦਈਆਂ ਦੇ ਬਿਆਨਾਂ 'ਤੇ ਰਣਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਚੱਕਵਾਲੀਆ ਖ਼ਿਲਾਫ਼ ਮੁਕੱਦਮਾ ਨੰਬਰ 128 ਧਾਰਾ 376/511 ਆਈ. ਪੀ. ਸੀ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਜਲਾਲਪੁਰ ਕਾਂਡ ਦੇ ਦੋਸ਼ੀਆਂ ਨੂੰ ਪੰਜਾਬ ਸਰਕਾਰ ਸਖ਼ਤ ਸਜ਼ਾ ਦਿਵਾਉਣ ਲਈ ਵਚਨਬੱਧ : ਅਰੁਣਾ ਚੌਧਰੀ


author

Anuradha

Content Editor

Related News