ਮੋਗਾ ’ਚ ਦਿਨ-ਦਿਹਾੜੇ ਬੈਂਕ ਲੁੱਟਣ ਆਏ ਲੁਟੇਰੇ, ਵੀਡੀਓ ’ਚ ਦੇਖੋ ਪੂਰੀ ਘਟਨਾ
Monday, Jul 11, 2022 - 06:17 PM (IST)
ਮੋਗਾ (ਗੋਪੀ ਰਾਊਕੇ) : ਮੋਗਾ ’ਚ ਬਦਮਾਸ਼ਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਉਹ ਦਿਨ-ਦਿਹਾੜੇ ਬੈਂਕ ਲੁੱਟਣ ਵਰਗੀਆਂ ਵਾਰਦਾਤ ਨੂੰ ਅੰਜਾਮ ਦੇਣ ਲੱਗ ਗਏ ਹਨ। ਇਸ ਦੇ ਚੱਲਦੇ ਅੱਜ ਮੋਗਾ ਵਿਚ ਹਥਿਆਰਬੰਦ ਤਿੰਨ ਲੁਟੇਰਿਆਂ ਨੇ ਬੈਂਕ ਲੁੱਟਣ ਦੀ ਕੋਸ਼ਿਸ਼ ਕੀਤੀ, ਲੁਟੇਰਿਆਂ ਦੀ ਇਹ ਕੋਸ਼ਿਸ਼ਿ ਨਾਕਾਮ ਹੋ ਗਈ ਅਤੇ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਏ। ਇਸ ਦੌਰਾਨ ਲੁਟੇਰੇ ਤੇਜ਼ਧਾਰ ਹਥਿਆਰ ਲਹਿਰਾਉਂਦੇ ਹੋਏ ਮੋਟਰਸਾਈਕਲ ’ਤੇ ਦੌੜ ਗਏ। ਮਿਲੀ ਜਾਣਕਾਰੀ ਮੁਤਾਬਕ ਜਦੋਂ ਲੁਟੇਰੇ ਬੈਂਕ ਦੇ ਅੰਦਰ ਦਾਖਲ ਹੋਣ ਲੱਗੇ ਤਾਂ ਉਨ੍ਹਾਂ ਨੂੰ ਬੈਂਕ ਦੇ ਬਾਹਰ ਹੀ ਗਾਰਡ ਨੇ ਰੋਕ ਲਿਆ, ਇਸ ’ਤੇ ਉਨ੍ਹਾਂ ਨੇ ਗਾਰਡ ’ਤੇ ਹਮਲਾ ਕਰ ਦਿੱਤਾ, ਜਿਸ ਕਾਰਣ ਉਹ ਜ਼ਖਮੀ ਹੋ ਗਿਆ। ਰੌਲਾ ਪੈਂਦਾ ਦੇਖ ਲੁਟੇਰੇ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ’ਚ ਕੈਦ ਹੋ ਗਈ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਗੋਲਡੀ ਬਰਾੜ ਤੇ ਸ਼ੂਟਰ ਪ੍ਰਿਯਾਵਰਤ ਫੌਜੀ ਦੀ ਕਾਲ ਰਿਕਾਰਡ ਆਈ ਸਾਹਮਣੇ
ਇਹ ਘਟਨਾ ਮੋਗਾ ਦੇ ਪਿੰਡ ਦਾਰਾਪੁਰ ਦੀ ਹੈ, ਜਿੱਥੇ ਇੰਡਸਇੰਡ ਬੈਂਕ ਵਿਚ ਤਿੰਨ ਬਦਮਾਸ਼ ਦਾਖਲ ਹੋਏ ਅਤੇ ਲੁੱਟਣ ਦੀ ਨਾਕਾਮ ਕੋਸ਼ਿਸ਼ ਕੀਤੀ। ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ ਬੈਂਕ ਦੇ ਗਾਰਡ ਨੂੰ ਜ਼ਖਮੀ ਕਰ ਦਿੱਤਾ। ਇਹ ਬੈਂਕ ਮੋਗਾ-ਫਿਰੋਜ਼ਪੁਰ ਜੀ. ਟੀ. ਰੋਡ ’ਤੇ ਪਿੰਡ ਦਾਰਾਪੁਰ ਵਿਖੇ ਸਥਿਤ ਹੈ ਅਤੇ ਇਹ ਘਟਨਾ ਕਰੀਬ 11:15 ਵਜੇ ਦੀ ਹੈ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਲੁਟੇਰਿਆਂ ਨੂੰ ਦਬੋਚਣ ਲਈ ਟੀਮਾਂ ਲਗਾ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਵਿਆਹ ਕਰਕੇ ਆਸਟ੍ਰੇਲੀਆ ਭੇਜੀ ਕੁੜੀ ਨੇ ਤੋੜ ਦਿੱਤੇ ਸਾਰੇ ਸੁਫ਼ਨੇ, ਵਿਦੇਸ਼ੀ ਧਰਤੀ ’ਤੇ ਪਹੁੰਚ ਵਿਖਾਏ ਅਸਲ ਰੰਗ