ਲੁਟੇਰਿਆਂ ਦੇ ਹੌਸਲੇ ਬੁਲੰਦ, ਮਿੱਠਾਪੁਰ ’ਚ ਦਿਨ-ਦਿਹਾੜੇ ਔਰਤ ਤੋਂ ਐਕਟਿਵਾ ਖੋਹਣ ਦੀ ਕੋਸ਼ਿਸ਼ (ਵੀਡੀਓ)

Thursday, Mar 31, 2022 - 06:26 PM (IST)

ਲੁਟੇਰਿਆਂ ਦੇ ਹੌਸਲੇ ਬੁਲੰਦ, ਮਿੱਠਾਪੁਰ ’ਚ ਦਿਨ-ਦਿਹਾੜੇ ਔਰਤ ਤੋਂ ਐਕਟਿਵਾ ਖੋਹਣ ਦੀ ਕੋਸ਼ਿਸ਼ (ਵੀਡੀਓ)

ਜਲੰਧਰ (ਵਰੁਣ)-ਮਿੱਠਾਪੁਰ ਰੋਡ ’ਤੇ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਲੁਟੇਰਿਆਂ ਨੇ ਐਕਟਿਵਾ ’ਤੇ ਜਾ ਰਹੀ ਔਰਤ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਉਸ ਤੋਂ ਐਕਟਿਵਾ ਖੋਹਣ ਦੀ ਕੋਸ਼ਿਸ਼ ਕੀਤੀ। ਔਰਤ ਨੇ ਜਦੋਂ ਰੌਲਾ ਪਾਇਆ ਤਾਂ ਹਫੜਾ-ਦਫੜੀ ’ਚ ਭੀੜ ਇਕੱਠੀ ਹੋ ਗਈ, ਜਿਸ ਤੋਂ ਬਾਅਦ ਲੁਟੇਰੇ ਉਥੋਂ ਫਰਾਰ ਹੋ ਗਏ ਤੇ ਲੁੱਟ ਦੀ ਵਾਰਦਾਤ ਤੋਂ ਬਚਾਅ ਹੋ ਗਿਆ।

ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ। ਥਾਣਾ 7 ਨੰਬਰ ਦੀ ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਗਈ। ਪੁਲਸ ਸੀ. ਸੀ. ਟੀ. ਵੀ. ਫੁਟੇਜ ਨੂੰ ਕਬਜ਼ੇ ’ਚ ਲੈ ਕੇ ਜਾਂਚ ਕਰ ਰਹੀ ਹੈ। 


author

Manoj

Content Editor

Related News