ਬਠਿੰਡਾ ਤੋਂ ਵੱਡੀ ਖ਼ਬਰ: ਨਾਬਾਲਗ ਕੁੜੀ ਨੂੰ ਅਦਾਲਤ ਅੱਗਿਓਂ ਜ਼ਬਰਦਸਤੀ ਚੁੱਕਣ ਦੀ ਕੋਸ਼ਿਸ਼
Saturday, Feb 11, 2023 - 01:50 PM (IST)
ਬਠਿੰਡਾ (ਸੁਖਵਿੰਦਰ) : ਬੀਤੇ ਦਿਨੀਂ ਅਦਾਲਤ ਵਿਚ ਜੱਜ ਸਾਹਿਬ ਦੇ ਕੋਲ ਆਪਣੇ ਬਿਆਨ ਦਰਜ ਕਰਵਾਉਣ ਪਹੁੰਚੀ ਇਕ ਨਾਬਾਲਗ ਕੁੜੀ ਨੂੰ ਉਸਦੇ ਪਰਿਵਾਰ ਅਤੇ ਸਾਥੀਆਂ ਵੱਲੋਂ ਜ਼ਬਰਦਸਤੀ ਅਦਾਲਤ ਵਿਚੋਂ ਚੁੱਕ ਕੇ ਲਿਜਾਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਪੁਲਸ ਨੇ ਨਾਕਾਮ ਕਰ ਦਿੱਤਾ। ਇਸ ਸਬੰਧ ਵਿਚ ਪੁਲਸ ਨੇ 10 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ ਮਾਮਲਾ ਦਰਜ ਕੀਤਾ ਹੈ। ਪਤਾ ਲੱਗਾ ਹੈ ਕਿ ਉਕਤ ਮਾਮਲਾ ਪ੍ਰੇਮ ਵਿਆਹ ਨਾਲ ਜੁੜਿਆ ਹੋਇਆ ਸੀ ਅਤੇ ਉਕਤ ਵਿਆਹ ਰੁਕਵਾਉਣ ਲਈ ਪਰਿਵਾਰਕ ਮੈਂਬਰਾਂ ਨੇ ਕੁੜੀ ਨੂੰ ਆਪਣੇ ਨਾਲ ਜ਼ਬਰਦਸਤੀ ਲਿਜਾਣ ਦੀ ਕੋਸ਼ਿਸ਼ ਕੀਤੀ ।
ਇਹ ਵੀ ਪੜ੍ਹੋ : ਪੰਜਾਬ ਨੂੰ ਘੁਣ ਵਾਂਗ ਖਾ ਰਿਹਾ 'ਚਿੱਟਾ', ਬਠਿੰਡਾ 'ਚ 22 ਸਾਲਾ ਮੁਟਿਆਰ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
ਜਾਣਕਾਰੀ ਅਨੁਸਾਰ ਹੌਲਦਾਰ ਹਰਦੀਪ ਸਿੰਘ ਅਦਾਲਤ ਨੰਬਰ 10 ਵਿਚ ਇਕ ਨਾਬਾਲਗ ਕੁੜੀ ਦੇ ਜੱਜ ਸਾਹਿਬ ਦੇ ਸਾਹਮਣੇ ਬਿਆਨ ਦਰਜ ਕਰਵਾਉਣ ਦੇ ਲਈ ਪੁਲਸ ਪਾਰਟੀ ਨਾਲ ਆਇਆ ਸੀ। ਇਸ ਮੌਕੇ ਕੁੜੀ ਦੇ ਪਰਿਵਾਰਕ ਮੈਬਰਾਂ, ਰਿਸ਼ਤੇਦਾਰਾਂ ਅਤੇ ਸਾਥੀਆਂ ਬਾਬੂ ਖਾਨ, ਨੂਰਦੀਨ, ਗੁਰਜੀਤ ਸਿੰਘ, ਅਕਬਰ ਖਾਨ, ਕੁਲਵੰਤ ਸਿੰਘ, ਗੋਲੋ ਬੇਗਮ, ਜੈਸਮੀਨ, ਮਨਪ੍ਰੀਤ ਸਿੰਘ ਵਾਸੀ ਗਿੱਦੜ, ਜਗਤਾਰ ਸਿੰਘ ਵਾਸੀ ਲਹਿਰਾਖਾਨਾ ਅਤੇ ਆਤਮਾ ਵਾਸੀ ਦਿਆਲੂ ਖੀਵਾ ਜ਼ਿਲ੍ਹਾ ਮਾਨਸਾ ਨੇ ਕੁੜੀ ਨੂੰ ਪੁਲਸ ਤੋਂ ਖੋਹਣ ਅਤੇ ਜ਼ਬਰਦਸਤੀ ਆਪਣੇ ਨਾਲ ਲਿਜਾਣ ਦੀ ਕੋਸ਼ਿਸ਼ ਕੀਤੀ ਅਤੇ ਅਦਾਲਤ ਵਿਚ ਜ਼ੋਰਦਾਰ ਹੰਗਾਮਾ ਕੀਤਾ ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ! ਚਿੱਟੇ ਦੇ ਕਾਲੇ ਧੰਦੇ ’ਚ ਸਮੱਗਲਰਾਂ ਦੀ ਤੀਜੀ ਪੀੜ੍ਹੀ ਵੀ ਸ਼ਾਮਲ
ਇਸ ਦੌਰਾਨ ਉਨ੍ਹਾਂ ਦੀ ਪੁਲਸ ਮੁਲਾਜ਼ਮਾਂ ਨਾਲ ਧੱਕਾਮੁੱਕੀ ਵੀ ਹੋਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਅਦਾਲਤ ਦੇ ਦਰਵਾਜ਼ੇ ’ਤੇ ਲੱਤ ਮਾਰੀ ਅਤੇ ਸਰਕਾਰੀ ਡਿਊਟੀ ਵਿਚ ਵਿਘਨ ਪਾਇਆ। ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮ ਮੌਕੇ ’ਤੇ ਪਹੁੰਚੇ ਅਤੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪ੍ਰਿੰਸ ਹੈਰੀ ਦਾ ਕੁਆਰਾਪਣ ਭੰਗ ਕਰਨ ਵਾਲੀ 40 ਸਾਲਾ ਜਨਾਨੀ ਆਈ ਸਾਹਮਣੇ, ਦੱਸੀ 2001 ਦੀ ਘਟਨਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ