ਪਿੰਡ ਦੇ ਗੁਰਦੁਆਰਾ ਸਾਹਿਬ ''ਚ ਬੇਅਦਬੀ ਦੀ ਕੋਸ਼ਿਸ਼, ਮੌਕੇ ''ਤੇ ਕਾਬੂ ਕੀਤਾ ਨੌਜਵਾਨ

Saturday, Dec 13, 2025 - 05:02 PM (IST)

ਪਿੰਡ ਦੇ ਗੁਰਦੁਆਰਾ ਸਾਹਿਬ ''ਚ ਬੇਅਦਬੀ ਦੀ ਕੋਸ਼ਿਸ਼, ਮੌਕੇ ''ਤੇ ਕਾਬੂ ਕੀਤਾ ਨੌਜਵਾਨ

ਫਿਰੋਜ਼ਪੁਰ : ਫਿਰੋਜ਼ਪੁਰ ਦੇ ਪਿੰਡ ਜੀਵੀਆ 'ਚ ਉਸ ਸਮੇਂ ਤਣਾਅਪੂਰਨ ਮਾਹੌਲ ਬਣ ਗਿਆ, ਜਦੋਂ ਗੁਰਦੁਆਰਾ ਸਾਹਿਬ 'ਚ ਇਕ ਨੌਜਵਾਨ ਨੇ ਬੇਅਦਬੀ ਦੀ ਕੋਸ਼ਿਸ਼ ਕੀਤੀ। ਚਸ਼ਮਦੀਦਾਂ ਦੇ ਮੁਤਾਬਕ ਨੌਜਵਾਨ ਨਸ਼ੇ ਦੀ ਹਾਲਤ 'ਚ ਸੀ ਅਤੇ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਹੇਠਾਂ ਸੁੱਟਣ ਦੀ ਕੋਸ਼ਿਸ਼ ਕੀਤੀ। ਉਕਤ ਨੌਜਵਾਨ ਨੂੰ ਮੌਕੇ 'ਤੇ ਮੌਜੂਦ ਸੰਗਤ ਅਤੇ ਪਿੰਡ ਦੇ ਲੋਕਾਂ ਨੇ ਕਾਬੂ ਕਰ ਲਿਆ ਅਤੇ ਬਾਅਦ 'ਚ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦੇ ਹੋਏ ਸਥਾਨਕ ਲੋਕਾਂ ਨੇ ਦੱਸਿਆ ਕਿ ਉਕਤ ਨੌਜਵਾਨ ਗੁਰਦੁਆਰਾ ਸਾਹਿਬ ਦੀ ਗੋਲਕ 'ਚੋਂ ਪੈਸੇ ਕੱਢਣ ਦੀ ਨੀਅਤ ਨਾਲ ਅੰਦਰ ਦਾਖ਼ਲ ਹੋਇਆ ਸੀ। ਪਿੰਡ ਵਾਸੀਆਂ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਨੌਜਵਾਨ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਪੁਲਸ ਦਾ ਕਹਿਣਾ ਹੈ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।


author

Babita

Content Editor

Related News