ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ ਬਦਮਾਸ਼ਾਂ ਨੇ ਬਜ਼ੁਰਗ ਨੂੰ...

Wednesday, Sep 02, 2026 - 01:21 PM (IST)

ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ ਬਦਮਾਸ਼ਾਂ ਨੇ ਬਜ਼ੁਰਗ ਨੂੰ...

ਜਲੰਧਰ (ਸੋਨੂੰ)- ਜਲੰਧਰ ਦੇ ਅਜੀਤ ਨਗਰ ਵਿਚ ਸਥਿਤ ਗੁਰਦੁਆਰਾ ਗੁਰੂ ਸਿੰਘ ਸਭਾ ਵਿਚ ਦੇਰ ਰਾਤ ਬਦਮਾਸ਼ਾਂ ਵੱਲੋਂ ਹਥਿਆਰ ਲੈ ਕੇ ਅੰਦਰ ਵੜਨ ਦੀ ਕੋਸ਼ਿਸ਼ ਕੀਤੀ ਗਈ।  ਇਸ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਸੀ. ਸੀ. ਟੀ. ਵੀ. ਫੁਟੇਜ 'ਚ ਵੇਖਿਆ ਜਾ ਸਕਦਾ ਹੈ ਕਿ ਇਕ ਬਜ਼ੁਰਗ ਵਿਅਕਤੀ ਗੁਰੂਦੁਆਰਾ ਸਾਹਿਬ ਦੇ ਬਾਹਰ ਖੜ੍ਹਾ ਸੀ, ਜਿਵੇਂ ਹੀ ਉਹ ਆਪਣਾ ਸਾਮਾਨ ਆਪਣੀ ਐਕਟਿਵਾ ਵਿਚ ਰੱਖ ਕੇ ਗੁਰਦੁਆਰਾ ਸਾਹਿਬ ਵਿਚ ਜਾਂਦਾ ਹੈ ਤਾਂ ਇਸੇ ਦੌਰਾਨ ਜਦੋਂ ਦੋ ਬਾਈਕ ਸਵਾਰ ਉੱਥੇ ਪਹੁੰਚਦੇ ਹਨ। ਮੋਟਰਸਾਈਕਲ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ ਲੈ ਕੇ ਉਹ ਗੁਰਦੁਆਰਾ ਸਾਹਿਬ ਵਿਚ ਵੜਨ ਦੀ ਕੋਸ਼ਿਸ਼ ਕਰਦੇ ਹਨ ਅਤੇ ਬਜ਼ੁਰਗ ਨੂੰ ਬੁਲਾਉਂਦੇ ਹਨ। ਇਸ ਦੌਰਾਨ ਬਜ਼ੁਰਗ ਵਿਅਕਤੀ ਨਾਲ ਲੁੱਟਖੋਹ ਦੀ ਕੋਸ਼ਿਸ਼ ਕਰਦੇ ਹਨ, ਜਿਵੇਂ ਹੀ ਬਜ਼ੁਰਗ ਵਿਅਕਤੀ ਰੌਲਾ ਪਾਉਂਦਾ ਹੈ ਤਾਂ ਦੋਵੇਂ ਬਾਈਕ ਸਵਾਰ ਮੌਕੇ ਤੋਂ ਫਰਾਰ ਹੋ ਜਾਂਦੇ ਹਨ। 

ਇਹ ਵੀ ਪੜ੍ਹੋ: ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ! ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਇਕ ਦੀ ਮੌਤ

ਸੰਪਰਕ ਕਰਨ 'ਤੇ ਥਾਣਾ 4 ਦੇ ਇੰਚਾਰਜ ਨੇ ਦੱਸਿਆ ਕਿ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਹੈ। ਸੀ. ਸੀ. ਟੀ. ਵੀ. ਫੁਟੇਜ ਜ਼ਬਤ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਵਿਅਕਤੀ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਲੁਟੇਰੇ ਅਪਰਾਧ ਨੂੰ ਅੰਜਾਮ ਦੇਣ 'ਚ ਅਸਫ਼ਲ ਰਹੇ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਹਰਜੋਤ ਸਿੰਘ ਲੱਕੀ ਨੇ ਦੱਸਿਆ ਕਿ ਇਹ ਘਟਨਾ ਦੇਰ ਰਾਤ ਕਰੀਬ ਡੇਢ ਵਜੇ ਦੇ ਕਰੀਬ ਵਾਪਰੀ। ਕੁਝ ਸੇਵਾਦਾਰ ਗੁਰਦੁਆਰਾ ਸਾਹਿਬ 'ਚ ਸੇਵਾ ਕਰ ਰਹੇ ਸਨ। ਇਕ ਬਜ਼ੁਰਗ ਵਿਅਕਤੀ ਨੇ ਆਪਣੀ ਸਕੂਟਰੀ ਖੜ੍ਹੀ ਕੀਤੀ ਅਤੇ ਗੁਰਦੁਆਰੇ ਵਿੱਚ ਦਾਖ਼ਲ ਹੋਣ ਲੱਗਾ।

PunjabKesari

ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ

ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਧੱਕਾ ਦਿੱਤਾ ਅਤੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ। ਬਜ਼ੁਰਗ ਵਿਅਕਤੀ ਨੇ ਵਿਰੋਧ ਕੀਤਾ ਅਤੇ ਰੌਲਾ ਪਾਇਆ। ਹੰਗਾਮਾ ਸੁਣ ਕੇ ਸੇਵਾ ਕਰ ਰਹੀ ਸੰਗਤ ਹੇਠਾਂ ਆ ਗਈ ਅਤੇ ਦੋਵੇਂ ਨੌਜਵਾਨ ਆਪਣੇ ਮੋਟਰਸਾਈਕਲ 'ਤੇ ਭੱਜ ਗਏ। ਹਰਜੋਤ ਸਿੰਘ ਲੱਕੀ ਨੇ ਖ਼ਦਸ਼ਾ ਜਤਾਇਆ ਕਿ ਦੋਵੇਂ ਨੌਜਵਾਨ ਲੁੱਟ ਜਾਂ ਬੇਅਦਬੀ ਕਰਨ ਦੇ ਇਰਾਦੇ ਨਾਲ ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਪ੍ਰਬੰਧਕ ਕਮੇਟੀ ਵੱਲੋਂ ਸਬੰਧਤ ਪੁਲਸ ਥਾਣੇ 'ਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਪੁਲਸ ਨੂੰ ਸੀ. ਸੀ. ਟੀ. ਵੀ. ਫੁਟੇਜ ਵੀ ਮੁਹੱਈਆ ਕਰਵਾਈ ਗਈ ਹੈ। ਲੱਕੀ ਅਨੁਸਾਰ ਪੁਲਸ ਨੇ ਤਿੰਨ ਦਿਨਾਂ ਦੇ ਅੰਦਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਤਾਂ ਉਹ ਸਿੰਘ ਸਭਾਵਾਂ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕਰਨ ਅਤੇ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

ਉਸ ਸਮੇਂ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ ਉਸਨੂੰ ਧੱਕਾ ਦਿੱਤਾ ਅਤੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ। ਬਜ਼ੁਰਗ ਵਿਅਕਤੀ ਨੇ ਵਿਰੋਧ ਕੀਤਾ ਅਤੇ ਰੌਲਾ ਪਾਇਆ। ਹੰਗਾਮਾ ਸੁਣ ਕੇ, ਸੇਵਾ ਕਰ ਰਹੀ ਸੰਗਤ ਹੇਠਾਂ ਭੱਜ ਗਈ ਅਤੇ ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਭੱਜ ਗਏ।

ਇਹ ਵੀ ਪੜ੍ਹੋ: ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News