ਸੁਪਰੀਮ ਕੋਰਟ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਪੰਜਾਬ ਕੇਸਰੀ ''ਤੇ ਰੇਡ, ਸੁਖਬੀਰ ਬਾਦਲ ਵੱਲੋਂ ਨਿਖੇਧੀ
Friday, Feb 06, 2026 - 12:23 AM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਵੱਲੋਂ ਮੀਡੀਆ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਵਿਰੁੱਧ ਤਿੱਖਾ ਮੋਰਚਾ ਖੋਲ੍ਹਿਆ ਹੈ। ਉਨ੍ਹਾਂ ਨੇ ਜਲੰਧਰ ਅਤੇ ਲੁਧਿਆਣਾ ਸਥਿਤ ਪੰਜਾਬ ਕੇਸਰੀ ਦੇ ਦਫ਼ਤਰਾਂ 'ਤੇ ਹੋ ਰਹੀਆਂ GST ਰੇਡਾਂ ਨੂੰ ਲੋਕਤੰਤਰ ਦੇ ਚੌਥੇ ਥੰਮ੍ਹ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਸੁਪਰੀਮ ਕੋਰਟ ਦੇ ਉਨ੍ਹਾਂ ਸਪੱਸ਼ਟ ਨਿਰਦੇਸ਼ਾਂ ਦੀ ਉਲੰਘਣਾ ਕਰ ਰਹੀ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਕੇਸਰੀ ਸਮੂਹ ਦੇ ਅਖ਼ਬਾਰਾਂ ਦੇ ਪ੍ਰਕਾਸ਼ਨ ਵਿੱਚ ਕੋਈ ਰੁਕਾਵਟ ਨਹੀਂ ਪਾਈ ਜਾਣੀ ਚਾਹੀਦੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਰੇਡਾਂ ਸਿਰਫ਼ ਇਸ ਲਈ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਅਖ਼ਬਾਰ ਸਮੂਹ ਨੂੰ ਡਰਾ-ਧਮਕਾ ਕੇ ਸਰਕਾਰ ਦੇ ਝੂਠੇ ਪ੍ਰਚਾਰ ਦਾ ਹਿੱਸਾ ਬਣਾਇਆ ਜਾ ਸਕੇ।
ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮੀਡੀਆ ਦੀ ਆਜ਼ਾਦੀ ਦੀ ਰਾਖੀ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੀਡੀਆ ਨੂੰ ਖ਼ਾਮੋਸ਼ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਪਾਰਟੀ ਨੇ ਇਸ ਔਖੇ ਸਮੇਂ ਵਿੱਚ ਪੰਜਾਬ ਕੇਸਰੀ ਸਮੂਹ ਨਾਲ ਪੂਰੀ ਇਕਜੁੱਟਤਾ ਪ੍ਰਗਟਾਈ ਹੈ ਅਤੇ ਇਸ ਧੱਕੇਸ਼ਾਹੀ ਵਿਰੁੱਧ ਡਟਣ ਦਾ ਐਲਾਨ ਕੀਤਾ ਹੈ।
The @AamAadmiParty in Punjab continues its policy of muzzling the freedom of the press, despite clear-cut directions from the Supreme Court that nothing should be done to bar the publication of the @punjabkesari group of newspapers.
— Sukhbir Singh Badal (@officeofssbadal) February 5, 2026
▪️GST raids are being conducted on the… pic.twitter.com/f04xKADC1c
