ਅੰਮ੍ਰਿਤਸਰ ਵਾਸੀ ਦਿਓ ਧਿਆਨ, ਲੱਗ ਗਈ ਮੁਕੰਮਲ ਪਾਬੰਦੀ
Thursday, Jul 10, 2025 - 06:56 PM (IST)

ਰਾਜਾਸਾਂਸੀ (ਨਿਰਵੈਲ )-ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਅਮਨਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੈਂਦੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ, ਅਜਨਾਲਾ ਰੋਡ, ਰਾਜਾਸਾਂਸੀ, ਅੰਮ੍ਰਿਤਸਰ ਦੇ ਦਿਹਾਤੀ ਅਧਿਕਾਰ ਖੇਤਰ ਵਿੱਚ ਡਰੋਨਜ਼ ਚਲਾਉਣ ਦੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਜਾਂਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਏਅਰਪੋਰਟ ਵਿਖੇ ਦਿਨ ਰਾਤ ਅੰਤਰ ਰਾਸ਼ਟਰੀ /ਘਰੇਲੂ ਉਡਾਨਾਂ ਆਉਂਦੀਆਂ ਤੇ ਜਾਂਦੀਆਂ ਹਨ। ਇਸ ਲਈ ਹਵਾਈ ਅੱਡੇ ਦੇ ਨਜ਼ਦੀਕ ਪੈਂਦੇ ਦਿਹਾਤੀ ਏਰੀਏ ਵਿੱਚ ਆਸ ਪਾਸ ਕਾਫ਼ੀ ਹੋਟਲ ਤੇ ਮੈਰਿਜ ਪੈਲਸ ਪੈਂਦੇ ਹਨ। ਜਿਥੇ ਆਮ ਪਬਲਿਕ ਆਪਣੇ ਫੰਕਸ਼ਨਾਂ ਦੀ ਡਰੋਨਜ਼ ਰਾਹੀਂ ਕਵਰਿੰਗ ਕਰਦੇ ਹਨ। ਜਿਨ੍ਹਾਂ ਦੀ ਆੜ ਵਿੱਚ ਕੋਈ ਸਮਾਜ ਵਿਰੋਧੀ ਅਨਸਰ ਕਿਸੇ ਸਮੇਂ ਵੀ ਵੱਡੇ ਹਾਦਸੇ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ ਏਅਰਪੋਰਟ ਦੇ ਨਜ਼ਦੀਕ ਪੈਂਦੇ ਦਿਹਾਤੀ ਏਰੀਏ ਵਿੱਚ ਅਜਿਹੀ ਘਟਨਾਵਾਂ ਨੂੰ ਰੋਕਣ ਲਈ ਡਰੋਨਜ਼ ਕੈਮਰਾ ਉਡਾਉਣ 'ਤੇ ਪਾਬੰਦੀ ਲਗਾਈ ਜਾਂਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪੈ ਰਹੇ ਮੀਂਹ ਕਾਰਨ ਵਿਗੜ ਸਕਦੀ ਸਥਿਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8