ਪੰਜਾਬ ਵਾਸੀ ਦੇਣ ਧਿਆਨ, ਭਲਕੇ 13 ਟੋਲ ਪਲਾਜ਼ੇ ਹੋਣਗੇ Free, ਪੜ੍ਹੋ ਕੀ ਹੈ ਪੂਰੀ ਖ਼ਬਰ
Friday, Jan 19, 2024 - 06:10 PM (IST)
ਚੰਡੀਗੜ੍ਹ : ਪੰਜਾਬ 'ਚ 20 ਜਨਵਰੀ ਮਤਲਬ ਕਿ ਭਲਕੇ 13 ਟੋਲ ਪਲਾਜ਼ਿਆਂ ਨੂੰ ਫਰੀ ਕੀਤਾ ਜਾਵੇਗਾ। ਚੰਡੀਗੜ੍ਹ-ਮੋਹਾਲੀ ਦੀ ਸਰਹੱਦ 'ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਾਏ ਗਏ 'ਕੌਮੀ ਇਨਸਾਫ਼ ਮੋਰਚੇ' ਵਲੋਂ ਇਸ ਦਾ ਐਲਾਨ ਕੀਤਾ ਗਿਆ ਹੈ। ਆਪਣੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਹੁਣ ਕੌਮੀ ਇਨਸਾਫ਼ ਮੋਰਚੇ ਨੇ ਨਵੀਂ ਰਣਨੀਤੀ ਤਿਆਰ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਪਾਲ ਸਿੰਘ ਫਰਾਂਸ ਨੇ ਦੱਸਿਆ ਕਿ 20 ਜਨਵਰੀ ਨੂੰ ਸਵੇਰੇ 11 ਤੋਂ 2 ਵਜੇ ਤੱਕ ਟੋਲ ਪਲਾਜ਼ੇ ਮੁਫ਼ਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਸਿੱਖ ਨੌਜਵਾਨਾਂ, ਸਿੱਖ ਜੱਥੇਬੰਦੀਆਂ ਅਤੇ ਸਮੂਹ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ 20 ਜਨਵਰੀ ਨੂੰ ਉਕਤ 13 ਟੋਲ ਪਲਾਜ਼ੇ ਮੁਫ਼ਤ ਕਰਵਾਏ ਜਾਣ।
ਇਹ ਵੀ ਪੜ੍ਹੋ : Reverse Migration 'ਤੇ CM ਮਾਨ ਦਾ ਵਿਰੋਧੀਆਂ ਨੂੰ ਠੋਕਵਾਂ ਜਵਾਬ, ਜਾਣੋ ਕੀ ਬੋਲੇ (ਵੀਡੀਓ)
ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਨਾ ਤਾਂ ਕੇਂਦਰ ਅਤੇ ਨਾ ਹੀ ਸੂਬਾ ਸਰਕਾਰ ਧਿਆਨ ਦੇ ਰਹੀ ਹੈ। ਇਸ ਕਾਰਨ ਉਨ੍ਹਾਂ ਵਲੋਂ ਭਲਕੇ 20 ਜਨਵਰੀ ਨੂੰ ਮੋਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟਿਆਂ ਲਈ ਫਰੀ ਕਰਵਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਟੋਲ ਪਲਾਜ਼ਿਆਂ ਨੂੰ ਵੀ ਕਰਵਾਇਆ ਜਾਵੇਗਾ, ਉਨ੍ਹਾਂ 'ਚ ਫਿਰੋਜ਼ਪੁਰ ਦਾ ਫਿਰੋਜ਼ਸ਼ਾਹ ਟੋਲ ਪਲਾਜ਼ਾ ਅਤੇ ਤਾਰਾਪੁਰ ਟੋਲ ਪਲਾਜ਼ਾ, ਮੋਹਾਲੀ ਦਾ ਅਜੀਜਪੁਰ ਟੋਲ ਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਸੋਲਖੀਆਂ ਟੋਲ ਪਲਾਜ਼ਾ, ਬੜੋਦੀ ਟੋਲ ਪਲਾਜ਼ਾ, ਪਟਿਆਲਾ ਜ਼ਿਲ੍ਹੇ ਦੇ ਧਰੇੜੀ ਜੱਟਾ ਟੋਲ ਪਲਾਜ਼ਾ, ਜਲੰਧਰ ਦਾ ਬਾਮਨੀਵਾਲ ਟੋਲ ਪਲਾਜ਼ਾ, ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ, ਘਲਾਲ ਟੋਲ ਪਲਾਜ਼ਾ, ਬਠਿੰਡਾ ਦਾ ਜੀਂਦਾ ਟੋਲ ਪਲਾਜ਼ਾ, ਫਰੀਦਕੋਟ ਦਾ ਤਲਵੰਡੀ ਭਾਈ ਟੋਲ ਪਲਾਜ਼ਾ ਅਤੇ ਨਵਾਂਸ਼ਹਿਰ ਦਾ ਟੋਲ ਪਲਾਜ਼ਾ ਸ਼ਾਮਲ ਹਨ।
ਇਹ ਵੀ ਪੜ੍ਹੋ : ਪਤਨੀ ਦੇ ਚੋਣ ਲੜਨ ਦੀਆਂ ਅਟਕਲਾਂ 'ਤੇ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ, ਤੁਸੀਂ ਵੀ ਪੜ੍ਹੋ
ਦੱਸ ਦੇਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਸਣੇ ਹੋਰ ਸਿੱਖ ਮਸਲਿਆਂ ਦੇ ਹੱਲ ਲਈ ਪਿਛਲੇ ਇਕ ਸਾਲ ਤੋਂ ਮੋਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ 'ਤੇ ਕੌਮੀ ਇਨਸਾਫ਼ ਮੋਰਚਾ ਲਾਇਆ ਗਿਆ ਹੈ, ਜਿਸ ਨੂੰ ਇਕ ਸਾਲ ਪੂਰਾ ਹੋ ਗਿਆ ਹੈ। ਪ੍ਰਦਰਸ਼ਨਕਾਰੀਆਂ ਦਾ ਰੋਸ ਅਜੇ ਵੀ ਲਗਾਤਾਰ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8