ਪੰਜਾਬ ਦੇ ਏ. ਜੀ. ਅਤੁਲ ਨੰਦਾ ਨੂੰ ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਵੱਡਾ ਝਟਕਾ

Monday, Feb 01, 2021 - 05:25 PM (IST)

ਪੰਜਾਬ ਦੇ ਏ. ਜੀ. ਅਤੁਲ ਨੰਦਾ ਨੂੰ ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਵੱਡਾ ਝਟਕਾ

ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਦੀ ਬਾਰ ਐਸੋਸੀਸੇਸ਼ਨ ਨੇ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਾਈਕੋਰਟ ਬਾਰ ਐਸੋਸੀਸੇਸ਼ਨ ਵਲੋਂ ਇਹ ਕਾਰਵਾਈ ਏ. ਜੀ. ਨੰਦਾ ਵਲੋਂ ਐਸੋਸੀਏਸ਼ਨ ਦੇ ਹਿੱਤਾਂ ਦੇ ਖ਼ਿਲਾਫ਼ ਚੱਲਣ ਦੇ ਚੱਲਦੇ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ ਹੱਕ 'ਚ ਉੱਤਰੀਆਂ ਅੰਮ੍ਰਿਤਸਰ ਜ਼ਿਲ੍ਹੇ ਦੀਆਂ 40 ਪੰਚਾਇਤਾਂ, ਕੀਤਾ ਵੱਡਾ ਐਲਾਨ

ਭਾਵੇਂ ਬਾਰ ਐਸੋਸੀਏਸ਼ਨ ਵਲੋਂ ਏ. ਜੀ. ਅਤੁਲ ਨੰਦਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ ਪਰ ਇਸ ਨਾਲ ਉਨ੍ਹਾਂ ਦੇ ਕੰਮ ’ਤੇ ਕੋਈ ਅਸਰ ਨਹੀਂ ਪਵੇਗਾ ਅਤੇ ਉਹ ਪਹਿਲਾਂ ਵਾਂਗ ਹਾਈਕੋਰਟ ਵਿਚ ਕੇਸ ਲੜਦੇ ਰਹਿਣਗੇ।

ਇਹ ਵੀ ਪੜ੍ਹੋ : ਮਖੂ ’ਚ ਵੱਡਾ ਹਾਦਸਾ, ਸਕੇ ਭਰਾਵਾਂ ਸਣੇ 6 ਲੋਕਾਂ ਦੀ ਮੌਤ

 


author

Gurminder Singh

Content Editor

Related News