ਆਡੀਓ ਰਿਕਾਰਡਿੰਗਾਂ ਨੇ ਮਚਾਇਆ ਤਹਿਲਕਾ, ਕਾਂਗਰਸ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
Thursday, Dec 26, 2024 - 01:51 PM (IST)
ਪਾਤੜਾਂ (ਸਨੇਹੀ) : ਕਾਂਗਰਸ ਨੇ ਵੱਡੀ ਕਾਰਵਾਈ ਕਰਦਿਆਂ ਨਗਰ ਕੌਂਸਲ ਪਾਤੜਾਂ ਦੇ ਸਾਬਕਾ ਪ੍ਰਧਾਨ ਅਤੇ ਉੱਘੇ ਕਾਂਗਰਸੀ ਆਗੂ ਨਰਿੰਦਰ ਸਿੰਗਲਾ ਨੂੰ ਨਿਰੰਤਰ ਪਾਰਟੀ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਹੋਣ ਦੇ ਮੱਦੇਨਜ਼ਰ 6 ਸਾਲਾਂ ਲਈ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਕਾਂਗਰਸ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਨੇ ਆਪਣੇ ਲੈਟਰਪੈਡ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਨੂੰ ਪਤਾ ਲੱਗਿਆ ਸੀ ਕਿ ਨਗਰ ਕੌਂਸਲ ਪਾਤੜਾਂ ਦਾ ਸਾਬਕਾ ਪ੍ਰਧਾਨ ਅਤੇ ਕਾਂਗਰਸੀ ਆਗੂ ਨਰਿੰਦਰ ਸਿੰਗਲਾ ਨਿਰੰਤਰ ਕਾਂਗਰਸ ਪਾਰਟੀ ਵਿਰੋਧੀ ਕਾਰਵਾਈਆਂ ’ਚ ਸ਼ਾਮਲ ਹੋ ਰਿਹਾ ਹੈ। ਉਸ ਨੂੰ ਪਹਿਲਾਂ ਵੀ ਮਿਤੀ 3-6-2024 ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਦਾ ਉਹ ਕੋਈ ਠੋਸ ਜਵਾਬ ਨਹੀਂ ਦੇ ਸਕਿਆ। ਇਸ ਵਾਰ ਵੀ ਮਿਤੀ 21-12-2024 ਨੂੰ ਨਗਰ ਪੰਚਾਇਤ ਘੱਗਾ ਦੀਆਂ ਚੋਣਾਂ ’ਚ ਉਹ ਕਾਂਗਰਸ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਹੁੰਦਾ ਰਿਹਾ ਹੈ। ਉਸ ਦੀ ਪਾਰਟੀ ਵਿਰੋਧੀ ਆਡੀਓ ਰਿਕਾਰਡਿੰਗਾਂ ਵੀ ਵਾਇਰਲ ਹੋ ਰਹੀਆਂ ਹਨ।
ਇਹ ਵੀ ਪੜ੍ਹੋ : ਜਨਵਰੀ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਇਸ ਸਬੰਧੀ ਕਾਂਗਰਸ ਹਲਕਾ ਸ਼ੁੱਤਰਾਣਾ ਦੇ ਇੰਚਾਰਜ ਦਰਬਾਰਾ ਸਿੰਘ ਬਨਵਾਲਾ ਨੇ ਉਸ ਦੀਆਂ ਕਈ ਵਾਰ ਸ਼ਿਕਾਇਤਾਂ ਕੀਤੀਆਂ। ਨਿੱਜੀ ਤੌਰ ’ਤੇ ਵੀ ਉਸ ਨੂੰ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਪਾਰਟੀ ਵਿਰੋਧੀ ਕਾਰਵਾਈਆਂ ਲਗਾਤਾਰ ਕਰਦਾ ਰਿਹਾ। ਹੁਣ ਕਾਂਗਰਸ ਹਾਈਕਮਾਂਡ ਦੀ ਮਨਜ਼ੂਰੀ ’ਤੇ ਕਾਂਗਰਸ ਨੇ ਨਰਿੰਦਰ ਸਿੰਗਲਾ ਨੂੰ 6 ਸਾਲਾਂ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਹੈ, ਜਿਸ ਦੀ ਲਿਖਤੀ ਕਾਰਵਾਈ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਜਨਰਲ ਸਕੱਤਰ (ਸੰਗਠਨ) ਨੂੰ ਭੇਜੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਬਿਜਲੀ ਵਿਭਾਗ ਨੇ ਕਰ ਦਿੱਤੀ ਵੱਡੀ ਕਾਰਵਾਈ, ਇਨ੍ਹਾਂ ਲੋਕਾਂ ਨੂੰ ਭੇਜੇ ਸੰਮਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e