ਆਸਟ੍ਰੇਲੀਆ ਭੇਜਣ ਦੇ ਨਾਮ ''ਤੇ ਪਤੀ-ਪਤਨੀ ਨਾਲ ਲੱਖਾਂ ਦੀ ਠੱਗੀ
Tuesday, Feb 06, 2018 - 06:14 PM (IST)
ਫ਼ਿਰੋਜ਼ਪੁਰ (ਕੁਮਾਰ) : ਪਤੀ-ਪਤਨੀ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਇਕ ਔਰਤ ਸਮੇਤ 5 ਲੋਕਾਂ ਖਿਲਾਫ ਧੋਖਾਧੜੀ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾਂ ਵਿਚ ਦਲਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰੋਡੇਵਾਲਾ ਨੇ ਦੋਸ਼ ਲਗਾਇਆ ਕਿ ਜੀਵਨਜੋਤ ਸਿੰਘ, ਗਗਨਦੀਪ ਕੌਰ, ਮੇਹਰ ਸਿੰਘ, ਤਜਿੰਦਰ ਕਾਲੜਾ ਤੇ ਭੁਪਿੰਦਰ ਕਾਲੜਾ ਨੇ ਉਸਦੇ ਲੜਕੇ ਮਲਕੀਤ ਸਿੰਘ ਤੇ ਨੂੰਹ ਰਮਨਦੀਪ ਕੌਰ ਨੂੰ ਆਸਟ੍ਰੇਲੀਆ ਭੇਜਣ ਦੇ ਨਾਮ 'ਤੇ 12 ਲੱਖ ਰੁਪਏ ਲਏ ਸਨ।
ਸ਼ਿਕਾਇਤ ਕਰਤਾ ਨੇ ਦੱਸਿਆ ਕਿ ਨਾਮਜ਼ਦ ਲੋਕਾਂ ਨੇ ਨਾ ਤਾਂ ਉਸਦੇ ਨੂੰਹ-ਪੁੱਤਰ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਉਨ੍ਹਾਂ ਦੱਸਿਆ ਕਿ ਨਾਮਜ਼ਦ ਲੋਕਾਂ ਖਿਲਾਫ 420/120-ਬੀ ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
