ਆਸਟ੍ਰੇਲੀਆ ’ਚ ਪੱਕੇ ਤੌਰ ’ਤੇ ਰਹਿ ਰਹੇ ਪਿੰਡ ਉਦੋਨੰਗਲ ਦੇ ਨੌਜਵਾਨ ਦੀ ਮੌਤ

Wednesday, May 05, 2021 - 06:27 PM (IST)

ਆਸਟ੍ਰੇਲੀਆ ’ਚ ਪੱਕੇ ਤੌਰ ’ਤੇ ਰਹਿ ਰਹੇ ਪਿੰਡ ਉਦੋਨੰਗਲ ਦੇ ਨੌਜਵਾਨ ਦੀ ਮੌਤ

ਚੌਂਕ ਮਹਿਤਾ (ਪਾਲ) : ਆਸਟ੍ਰੇਲੀਆ ’ਚ ਪੱਕੇ ਤੌਰ ’ਤੇ ਰਹਿ ਰਹੇ ਪਿੰਡ ਉਦੋਨੰਗਲ ਦੇ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਥੋਂ ਦੇ ਪਿੰਡ ਉਦੋਨੰਗਲ ਕਲਾਂ ਦੇ ਨੌਜਵਾਨ ਨਵਰਤਨ ਸਿੰਘ ਸੋਨੂੰ ਰੰਧਾਵਾ (30 ਸਾਲ) ਪੁੱਤਰ ਸੁਖਮਿੰਦਰ ਸਿੰਘ ਭੱਪ ਮੈਂਬਰ ਪੰਚਾਇਤ ਦਾ ਬੀਤੇ ਦਿਨੀਂ ਆਸਟ੍ਰੇਲੀਆ ’ਚ ਸੰਖੇਪ ਬੀਮਾਰੀ ਪਿੱਛੋਂ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸੋਨੂੰ ਰੰਧਾਵਾ ਆਪਣੇ ਮਾਪਿਆਂ ਦਾ ਇਕਲੌਤਾ ਸਪੁੱਤਰ ਸੀ ਤੇ ਬੀਤੇ ਕੁਝ ਸਾਲਾਂ ਤੋਂ ਆਸਟ੍ਰੇਲੀਆ ਪੱਕੇ ਤੌਰ ’ਤੇ ਰਹਿ ਰਿਹਾ ਸੀ।

ਇਹ ਵੀ ਪੜ੍ਹੋ : ਗੁਰਦਾਸਪੁਰ ’ਚ ਖ਼ੌਫਨਾਕ ਵਾਰਦਾਤ, ਭਰਾ ਵਲੋਂ ਨੌਜਵਾਨ ਭੈਣ ਦਾ ਬੇਰਹਿਮੀ ਨਾਲ ਕਤਲ

ਨੌਜਵਾਨ ਸੋਨੂੰ ਰੰਧਾਵਾ ਦੀ ਮੌਤ ਦੀ ਖਬਰ ਜਿਵੇਂ ਹੀ ਪਿੰਡ ਉਦੋਨੰਗਲ ਪਹੁੰਚੇ ਤਾਂ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਉਧਰ ਇਸ ਅਚਨਚੇਤ ਮੌਤ ’ਤੇ ਪਿੰਡ ਵਾਸੀਆਂ ਤੋਂ ਇਲਾਵਾ ਸਰਪੰਚ ਗੁਰਮੇਜ ਸਿੰਘ ਰੰਧਾਵਾ ਤੇ ਰੰਧਾਵਾ ਸਪੋਰਟਸ ਐਂਡ ਕਲਚਰਲ ਕਲੱਬ ਉਦੋਨੰਗਲ ਨੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਮਿੰਨੀ ਲਾਕਡਾਊਨ ਦੌਰਾਨ ਪੰਜਾਬ ’ਚ ਠੇਕੇ ਖੋਲ੍ਹਣ ਨੂੰ ਮਨਜ਼ੂਰੀ, ਇਨ੍ਹਾਂ ਦੁਕਾਨਾਂ ਨੂੰ ਵੀ ਦਿੱਤੀ ਛੋਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News