ਆਸਟ੍ਰੇਲੀਆ ਪੜ੍ਹਨ ਗਏ ਨੌਜਵਾਨ ਦੀ ਸੜਕ ਹਾਦਸੇ ''ਚ ਮੌਤ

Tuesday, Jun 18, 2019 - 12:56 PM (IST)

ਆਸਟ੍ਰੇਲੀਆ ਪੜ੍ਹਨ ਗਏ ਨੌਜਵਾਨ ਦੀ ਸੜਕ ਹਾਦਸੇ ''ਚ ਮੌਤ

ਗੁਰੂਹਰਸਹਾਏ (ਆਵਲਾ) – ਪੰਜਾਬ ਤੋਂ ਆਸਟ੍ਰੇਲੀਆ 'ਚ ਉਚੇਰੀ ਸਿੱਖਿਆ ਹਾਸਲ ਕਰਨ ਲਈ ਗਏ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ (21) ਪੁੱਤਰ ਗੁਰਬਖਸ਼ ਸਿੰਘ ਸਾਬਕਾ ਸਰਪੰਚ ਚੱਕ ਬੁੱਢੇ ਸ਼ਾਹ ਤਹਿਸੀਲ ਗੁਰੂਹਰਸਹਾਏ ਜ਼ਿਲਾ ਫਿਰੋਜ਼ਪੁਰ ਨੇ 14 ਮਹੀਨੇ ਪਹਿਲਾਂ ਪਰਥ ਆਸਟ੍ਰੇਲੀਆ ਦੇ ਇਕ ਕਾਲਜ 'ਚ ਦਾਖਲਾ ਲਿਆ ਸੀ ਅਤੇ ਸਵੇਰੇ 6 ਵਜੇ ਜਦ ਉਹ ਇਕ ਵੈਨ 'ਚ ਜਾ ਰਿਹਾ ਸੀ ਤਾਂ ਉਸ ਦੀ ਵੈਨ ਟਰਾਲੇ ਨਾਲ ਟਕਰਾ ਗਈ, ਜਿਸ ਕਾਰਨ ਹਰਵਿੰਦਰ ਸਿੰਘ ਦੀ ਮੌਤ ਹੋ ਗਈ। ਇਸ ਘਟਨਾ ਨਾਲ ਪੂਰੇ ਖੇਤਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰ ਅਤੇ ਆਸਟ੍ਰੇਲੀਆ 'ਚ ਵੱਸੇ ਪੰਜਾਬੀ ਭਾਈਚਾਰੇ ਵਲੋਂ ਮ੍ਰਿਤਕ ਦੇਹ ਨੂੰ ਉਸ ਦੇ ਜੱਦੀ ਘਰ ਲਿਆਉਣ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਅਣਹੋਣੀ ਘਟਨਾ ਉੱਪਰ ਵੱਖ-ਵੱਖ ਧਾਰਮਕ, ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।


author

rajwinder kaur

Content Editor

Related News