ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਗਿਆ ਪੰਜਾਬੀ ਨੌਜਵਾਨ, ਪੁੱਤ ਦੀ ਖਬਰ ਨੇ ਘਰ ''ਚ ਵਿਛਾ''ਤੇ ਸੱਥਰ

Saturday, Jul 18, 2026 - 12:18 PM (IST)

ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਗਿਆ ਪੰਜਾਬੀ ਨੌਜਵਾਨ, ਪੁੱਤ ਦੀ ਖਬਰ ਨੇ ਘਰ ''ਚ ਵਿਛਾ''ਤੇ ਸੱਥਰ

ਬਟਾਲਾ/ਸ੍ਰੀ ਅੱਚਲ ਸਾਹਿਬ(ਬੇਰੀ, ਗੋਰਾ ਚਾਹਲ)- ਬਟਾਲਾ ਦੇ ਨਜ਼ਦੀਕੀ ਪਿੰਡ ਵੈਰੋਨੰਗਲ ਦੇ 29 ਸਾਲਾ ਨੌਜਵਾਨ ਦੀ ਆਸਟ੍ਰੇਲੀਆ ’ਚ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ ਬੇਹੱਦ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਸੰਧੂ (29) ਪੁੱਤਰ ਵੱਸਣ ਸਿੰਘ ਵਾਸੀ ਪਿੰਡ ਵੈਰੋਨੰਗਲ ਸਾਲ 2018 ’ਚ ਰੋਜ਼ੀ-ਰੋਟੀ ਕਮਾਉਣ ਲਈ ਆਸਟ੍ਰੇਲੀਆ ਗਿਆ ਸੀ ਅਤੇ ਉੱਥੇ ਟਰਾਲਾ ਚਲਾਉਂਦਾ ਸੀ। ਬੀਤੇ ਦਿਨੀਂ ਜਦੋਂ ਸੁਖਜਿੰਦਰ ਸਿੰਘ ਸੰਧੂ ਆਪਣਾ ਟਰਾਲਾ ਲੈ ਕੇ ਜਾ ਰਿਹਾ ਸੀ, ਤਾਂ ਆਸਟ੍ਰੇਲੀਆ ਦੇ ਸਿਡਨੀ ਹਾਈਵੇਅ ’ਤੇ ਖੜ੍ਹੇ ਇਕ ਤੇਲ ਦੇ ਟੈਂਕਰ ਨਾਲ ਉਸ ਦਾ ਟਰਾਲਾ ਭਿਆਨਕ ਤਰੀਕੇ ਨਾਲ ਟਕਰਾ ਗਿਆ।

ਇਹ ਵੀ ਪੜ੍ਹੋ-ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ

ਟੱਕਰ ਤੋਂ ਤੁਰੰਤ ਬਾਅਦ ਉੱਥੇ ਇਕ ਜ਼ਬਰਦਸਤ ਧਮਾਕਾ ਹੋਇਆ ਅਤੇ ਗੱਡੀਆਂ ਨੂੰ ਭਿਆਨਕ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ’ਚ ਸੁਖਜਿੰਦਰ ਸਿੰਘ ਸੰਧੂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਦੋਸਤਾਂ ਵੱਲੋਂ ਪੰਜਾਬ ’ਚ ਰਹਿੰਦੇ ਉਸ ਦੇ ਪਰਿਵਾਰ ਨੂੰ ਸੁਖਜਿੰਦਰ ਸੰਧੂ ਦੀ ਇਸ ਬੇਵਕਤੀ ਮੌਤ ਦੀ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ- ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ ਟੁੱਟਿਆ ਕਹਿਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News