ਆਸਟ੍ਰੇਲੀਆ ਦੇ ਗੁਰੂ ਘਰ ''ਚ ਅੱਗ ਲੱਗਣ ਦੀ ਘਟਨਾ ''ਤੇ ਅਕਾਲ ਤਖ਼ਤ ਸਖ਼ਤ, ਟੀਮ ਭੇਜਣ ਦੇ ਹੁਕਮ

Monday, Jul 27, 2026 - 12:44 PM (IST)

ਆਸਟ੍ਰੇਲੀਆ ਦੇ ਗੁਰੂ ਘਰ ''ਚ ਅੱਗ ਲੱਗਣ ਦੀ ਘਟਨਾ ''ਤੇ ਅਕਾਲ ਤਖ਼ਤ ਸਖ਼ਤ, ਟੀਮ ਭੇਜਣ ਦੇ ਹੁਕਮ

ਆਸਟ੍ਰੇਲੀਆ/ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸਟ੍ਰੇਲੀਆ ਦੇ ਵਰਜੀਨੀਆ ਵਿਖੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਅੱਗ ਲੱਗਣ ਕਾਰਨ ਪੂਰੀ ਤਰ੍ਹਾਂ ਨੁਕਸਾਨੇ ਜਾਣ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਜਥੇਦਾਰ ਨੇ ਦੇਸ਼ ਦੁਨੀਆ ਵਿਚ ਵੱਸਦੀ ਸਿੱਖ ਸੰਗਤ ਨੂੰ ਸੰਦੇਸ਼ ਦਿੱਤਾ ਹੈ ਕਿ ਉਹ ਇਸ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ ਕਿ ਗੁਰੂ ਘਰਾਂ ਅੰਦਰ ਅਜਿਹੀਆਂ ਘਟਨਾਵਾਂ ਨਾ ਵਾਪਰਨ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਹੋਣ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਸਮੂਹ ਸਿੱਖਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਵਰਜੀਨੀਆ ਵਿਚ ਵਾਪਰੀ ਘਟਨਾ ਦੇ ਸਬੰਧ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੈਂਟਰਲ ਸਿੱਖ ਐਸੋਸੀਏਸ਼ਨ ਆਫ਼ ਨਿਊਜ਼ੀਲੈਂਡ ਦੇ ਮੁੱਖ ਸੇਵਾਦਾਰ ਦਲਜੀਤ ਸਿੰਘ, ਆਸਟ੍ਰੇਲੀਅਨ ਸਿੱਖ ਕੌਂਸਲ ਤੋਂ ਮਨਦੀਪ ਸਿੰਘ, ਗੁਰਦੁਆਰਾ ਕੌਂਸਲ ਆਫ਼ ਵਿਕਟੋਰੀਆ ਤੋਂ ਰਵੀ ਇੰਦਰ ਸਿੰਘ ਤੇ ਪ੍ਰੀਤਮ ਸਿੰਘ ਅਤੇ ਐਡੀਲੇਡ ਤੋਂ ਗੁਰਿੰਦਰਜੀਤ ਸਿੰਘ ਨੂੰ ਆਦੇਸ਼ ਕੀਤਾ ਹੈ ਕਿ ਉਹ ਆਪਣੇ ਨਾਲ ਸਿੰਘ ਲੈ ਕੇ ਮੌਕੇ ਉੱਤੇ ਜਾ ਕੇ ਜਾਇਜ਼ਾ ਲੈਣਗੇ। ਇਸ ਘਟਨਾ ਅਤੇ ਗੁਰੂ ਘਰ ਵਿਚ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਸਬੰਧੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਣਗੇ। 

ਇਹ ਵੀ ਪੜ੍ਹੋ : ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ

ਉਨ੍ਹਾਂ ਕਿਹਾ ਕਿ ਇਹ ਸਿੰਘਾਂ ਦੀ ਟੀਮ ਆਸਟ੍ਰੇਲੀਆ ਦੇ ਸਥਾਨਕ ਪ੍ਰਸ਼ਾਸਨ ਅਤੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੇ ਪ੍ਰਬੰਧਕਾਂ ਨਾਲ ਤਾਲਮੇਲ ਕਰਕੇ ਘਟਨਾ ਦੀ ਸਮੁੱਚੀ ਜਾਣਕਾਰੀ ਹਾਸਲ ਕਰਨਗੇ। ਉਨ੍ਹਾਂ ਗੁਰਦੁਆਰਾ ਦਸ਼ਮੇਸ਼ ਦਰਬਾਰ ਵਰਜੀਨੀਆ ਦੀ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਉਹ ਆਪ ਵੀ ਇਸ ਘਟਨਾ ਦੀ ਸਮੁੱਚੀ ਜਾਣਕਾਰੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਿੱਖ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ ਵੱਸਦੇ ਹਨ ਅਤੇ ਜਿੱਥੇ ਵੀ ਸਿੱਖ ਵੱਸੇ ਹਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਾਲ ਲੈ ਕੇ ਗਏ ਹਨ ਅਤੇ ਉਨ੍ਹਾਂ ਨੇ ਮਿਹਨਤ ਨਾਲ ਸੁੰਦਰ ਗੁਰਦੁਆਰਾ ਸਾਹਿਬਾਨ ਵੀ ਸਥਾਪਤ ਕੀਤੇ ਹਨ। 

ਇਹ ਵੀ ਪੜ੍ਹੋ : ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ

ਉਨ੍ਹਾਂ ਵਰਜੀਨੀਆ, ਆਸਟ੍ਰੇਲੀਆ ਦੀ ਸਿੱਖ ਸੰਗਤ ਨੂੰ ਹੌਂਸਲੇ, ਸਹਿਜ ਅਤੇ ਚੜ੍ਹਦੀ ਕਲਾ ਵਿਚ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਆਖਿਆ ਕਿ ਇਸ ਘਟਨਾ ਪਿੱਛੇ ਕਾਰਨ ਪਾਰਦਰਸ਼ਤਾ ਨਾਲ ਪਛਾਣੇ ਜਾਣ ਤੇ ਉਸ ਤੋਂ ਸਿੱਖਿਆ ਲੈ ਕੇ ਦੁਬਾਰਾ ਗੁਰੂ ਘਰ ਸਥਾਪਤ ਕਰਨ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਘੋਖਣਾ ਚਾਹੀਦਾ ਹੈ ਕਿ ਕਿਤੇ ਇਸ ਘਟਨਾ ਵਿਚ ਕੋਈ ਸ਼ਰਾਰਤ ਤਾਂ ਨਹੀਂ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1 ਅਗਸਤ ਤੋਂ ਲਾਗੂ ਹੋਵੇਗੀ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News