ਆਸਟ੍ਰੇਲੀਆ ਜਾਣ ਲਈ ਕਰਵਾਇਆ ਵਿਆਹ, 30 ਲੱਖ ਖਰਚ ਵਿਦੇਸ਼ ਭੇਜੀ ਪਤਨੀ ਨੇ ਬਦਲ ਲਏ ਰੰਗ

Sunday, Jun 18, 2023 - 06:04 PM (IST)

ਆਸਟ੍ਰੇਲੀਆ ਜਾਣ ਲਈ ਕਰਵਾਇਆ ਵਿਆਹ, 30 ਲੱਖ ਖਰਚ ਵਿਦੇਸ਼ ਭੇਜੀ ਪਤਨੀ ਨੇ ਬਦਲ ਲਏ ਰੰਗ

ਦੇਵੀਗੜ੍ਹ (ਨੌਗਾਵਾਂ) : ਇਕ ਕੁੜੀ ਵੱਲੋਂ ਇਕ ਮੁੰਡੇ ਨਾਲ ਵਿਆਹ ਕਰਵਾ ਕੇ ਆਸਟ੍ਰੇਲੀਆ ਚਲੇ ਜਾਣ ਅਤੇ ਫਿਰ ਮੁੰਡੇ ਨੂੰ ਵਿਦੇਸ਼ ਨਾ ਬੁਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਲੜਕੇ ਦੇ ਪਰਿਵਾਰ ਨੇ ਆਪਣੇ ਪੁੱਤਰ ਦਾ ਵਿਆਹ ਉਕਤ ਕੁੜੀ ਨਾਲ ਕਰਨ ਅਤੇ ਉਸ ਨੂੰ ਬਾਹਰ ਭੇਜਣ ’ਤੇ ਲੱਖਾਂ ਰੁਪਏ ਖਰਚ ਕੀਤੇ ਸਨ। ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੂੰਦੀਮਾਜਰਾ ਦੇ ਸਤਵੰਤ ਸਿੰਘ ਪੁੱਤਰ ਨਿਸ਼ਾਂਬਰ ਸਿੰਘ ਨੇ ਥਾਣਾ ਜੁਲਕਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮਨਪ੍ਰੀਤ ਕੌਰ ਪਤਨੀ ਸਤਵੰਤ ਸਿੰਘ ਵਾਸੀ ਦੂੰਦੀਮਾਜਰਾ ਹਾਲ ਆਸਟ੍ਰੇਲੀਆ ਨਾਲ ਪੰਜ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਵਿਆਹ ਦਾ ਸਾਰਾ ਖਰਚਾ ਅਤੇ ਲੜਕੀ ਨੂੰ ਆਸਟ੍ਰੇਲੀਆ ਭੇਜਣ ਲਈ ਸਾਰਾ ਖਰਚਾ ਸਤਵੰਤ ਸਿੰਘ ਅਤੇ ਉਸ ਦੀ ਧਿਰ ਵੱਲੋਂ ਕੀਤਾ ਗਿਆ। 

ਇਹ ਵੀ ਪੜ੍ਹੋ : ਇਕ ਛੋਟੀ ਜਿਹੀ ਗ਼ਲਤੀ ਨਾਲ ਫੜੀ ਗਈ 8.49 ਕਰੋੜ ਦੀ ਲੁੱਟ ਨੂੰ ਅੰਜਾਮ ਦੇਣ ਵਾਲੀ ‘ਡਾਕੂ ਹਸੀਨਾ’

ਇਸ ਦੌਰਾਨ ਜਦੋਂ ਲੜਕੀ ਆਸਟ੍ਰੇਲੀਆ ਪਹੁੰਚ ਗਈ ਤਾਂ ਉਸ ਨੇ ਲੜਕੇ ਨੂੰ ਆਸਟ੍ਰੇਲੀਆ ਨਾ ਬੁਲਾ ਕੇ ਉਸ ਨਾਲ ਕਰੀਬ 30 ਲੱਖ ਰੁਪਏ ਦੀ ਠੱਗੀ ਮਾਰੀ ਹੈ। ਹੁਣ ਇਸ ਲੜਕੀ ਨੂੰ ਆਸਟ੍ਰੇਲੀਆ ਗਈ ਨੂੰ ਚਾਰ ਸਾਲ ਹੋ ਗਏ ਹਨ ਪਰ ਲੜਕੀ ਨੇ ਲੜਕੇ ਨੂੰ ਵਿਦੇਸ਼ ਨਹੀਂ ਬੁਲਾਇਆ। ਇਸ ਮਾਮਲੇ ਦੇ ਹੱਲ ਲਈ ਦੋਹਾਂ ਧਿਰਾਂ ਦੀ ਕਈ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਹੱਲ ਨਹੀਂ ਨਿਕਲਿਆ। ਇਸ ਸਬੰਧੀ ਥਾਣਾ ਜੁਲਕਾਂ ਦੀ ਪੁਲਸ ਨੇ ਮਨਪ੍ਰੀਤ ਕੌਰ ਪਤਨੀ ਸਤਵੰਤ ਸਿੰਘ ਵਾਸੀ ਦੂੰਦੀਮਾਜਰਾ ਹਾਲ ਆਸਟ੍ਰੇਲੀਆ, ਕੇਵਲ ਸਿੰਘ ਪੁੱਤਰ ਵਜ਼ੀਰ ਸਿੰਘ, ਲਖਵਿੰਦਰ ਕੌਰ ਪਤਨੀ ਕੇਵਲ ਸਿੰਘ, ਪੰਜਾਬ ਸਿੰਘ ਪੁੱਤਰ ਕੇਵਲ ਸਿੰਘ ਵਾਸੀਆਨ ਗਗਰੌਲੀ, ਤਹਿਸੀਲ ਜ਼ਿਲਾ ਪਟਿਆਲਾ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਮੋਗਾ ’ਚ ਲੁੱਟ ਦੌਰਾਨ ਜਿਊਲਰ ਦਾ ਕਤਲ ਕਰਨ ਵਾਲੇ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News