ਮਿੰਨੀ ਸਕਰਟਾਂ 'ਤੇ ਦਰਬਾਰ ਸਾਹਿਬ ਦੀ ਫੋਟੋ ਦਾ ਮਾਮਲਾ, ਕੰਪਨੀ ਖਿਲਾਫ ਕੇਸ ਦਰਜ (ਵੀਡੀਓ)
Friday, May 17, 2019 - 12:48 PM (IST)
ਸੰਗਰੂਰ (ਰਾਜੇਸ਼ ਕੋਹਲੀ) : ਆਸਟ੍ਰੇਲੀਆ ਦੀ 'ਰੈੱਡ ਬਬਲ' ਨਾਂ ਦੀ ਕੰਪਨੀ ਵਲੋਂ ਮਿੰਨੀ ਸਕਰਟਾਂ 'ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਛਾਪਣ ਦੇ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨੋਟਿਸ ਲਿਆ ਹੈ। ਐਸ.ਜੀ.ਪੀ.ਸੀ. ਵਲੋਂ ਕੰਪਨੀ ਖਿਲਾਫ ਅੰਮ੍ਰਿਤਸਰ ਵਿਖੇ ਕੇਸ ਦਰਜ ਕਰਵਾਇਆ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਐਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਹ ਆਸਟ੍ਰੇਲੀਆ ਸਰਕਾਰ ਨੂੰ ਵੀ ਕੰਪਨੀ ਖਿਲਾਫ ਕਾਰਵਾਈ ਲਈ ਲਿਖਣਗੇ।
ਆਨਲਾਈਨ ਸ਼ਾਪਿੰਗ ਕੰਪਨੀਆਂ ਵਲੋਂ ਅਕਸਰ ਹੀ ਸਿੱਖ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਜਿਸ ਦਾ ਵਿਰੋਧ ਹੋਣ ਤੋਂ ਬਾਅਦ ਕੰਪਨੀਆਂ ਵਲੋਂ ਮੁਆਫੀ ਮੰਗ ਕੇ ਖਹਿੜਾ ਛੁਡਾਇਆ ਜਾਂਦਾ ਹੈ।