ਆਸਟ੍ਰੇਲੀਆ ਜਾਣ ਲਈ ਖਰਚੇ ਲੱਖਾਂ ਰੁਪਏ, ਅੱਗਿਓਂ ਏਜੰਟ ਨੇ ਦੇ ਦਿੱਤੇ ਜਾਅਲੀ ਕਾਗਜ਼, ਪਿਓ-ਪੁੱਤ ਖ਼ਿਲਾਫ਼ FIR

Monday, Oct 28, 2024 - 12:23 PM (IST)

ਭਵਾਨੀਗੜ੍ਹ (ਕਾਂਸਲ): ਵਿਦੇਸ਼ ਭੇਜਣ ਦੇ ਨਾਂ ’ਤੇ ਇਕ ਵਿਅਕਤੀ ਨਾਲ 11 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸਥਾਨਕ ਪੁਲਸ ਵੱਲੋਂ ਵਿਅਕਤੀ ਦੀ ਸ਼ਿਕਾਇਤ ਉਪਰ ਮੋਹਾਲੀ ਨਿਵਾਸੀ ਪਿਓ-ਪੁੱਤਰ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਬੰਦੀਛੋੜ ਦਿਵਸ ਮੌਕੇ ਇਨ੍ਹਾਂ ਗੁਰਦੁਆਰਿਆਂ 'ਚ ਨਹੀਂ ਕੀਤੀ ਜਾਵੇਗੀ ਦੀਪਮਾਲਾ, ਜਾਣੋ ਵਜ੍ਹਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਵਨਜੀਤ ਸਿੰਘ ਪੁੱਤਰ ਚੂਹੜ ਸਿੰਘ ਵਾਸੀ ਪਿੰਡ ਭਰਾਜ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਰੀਬ ਡੇਢ ਸਾਲ ਪਹਿਲਾਂ ਆਪਣੇ ਪੁੱਤਰ ਪਰਵਿੰਦਰ ਸਿੰਘ ਨੂੰ ਆਸਟ੍ਰੇਲਿਆ ਭੇਜਣ ਲਈ ਮੋਹਾਲੀ ਦੇ ਅਰਵਿੰਦਰ ਕੁਮਾਰ ਸ਼ਰਮਾ ਤੇ ਉਸ ਦੇ ਪੁੱਤਰ ਛਵੀ ਸ਼ਰਮਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਉਕਤ ਵਿਅਕਤੀਆਂ ਨੂੰ ਇਕ ਲੱਖ ਰੁਪਏ ਪਹਿਲਾਂ ਨਗਦ ਦੇ ਦਿੱਤੇ ਤੇ ਫਿਰ ਦੋ ਕਿਸ਼ਤਾਂ ’ਚ (13 ਲੱਖ ਤੇ 2 ਲੱਖ ਰੁਪਏ) 15 ਲੱਖ ਰੁਪਏ ਬੈਂਕ ਖਾਤੇ ’ਚ ਪਵਾ ਦਿੱਤੇ। ਉਕਤ ਵਿਅਕਤੀਆਂ ਨੇ ਸਾਰੀ ਰਕਮ ਲੈਣ ਦੇ ਬਾਜਵੂਦ ਉਨ੍ਹਾਂ ਦੇ ਲੜਕੇ ਦਾ ਆਸਟ੍ਰੇਲਿਆ ਦਾ ਵੀਜ਼ਾ ਨਹੀਂ ਲਗਵਾਇਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜਦੋਂ ਅਸੀਂ ਉਕਤ ਵਿਅਕਤੀਆਂ ਨਾਲ ਵਾਰ-ਵਾਰ ਸੰਪਰਕ ਕੀਤਾ ਤਾਂ ਪਹਿਲਾਂ ਤਾਂ ਉਨ੍ਹਾਂ ਵੱਲੋਂ ਟਾਲ ਮਟੋਲ ਕੀਤੀ ਗਈ ਤੇ ਫਿਰ ਸਾਨੂੰ ਜਾਅਲੀ ਸਰਟੀਫਿਕੇਟ ਤੇ ਜਾਅਲੀ ਮੈਡੀਕਲ ਦੇ ਦਿੱਤਾ। ਇਸ ਤੋਂ ਬਾਅਦ ਸਾਨੂੰ ਪਤਾ ਚੱਲਿਆ ਕਿ ਉਕਤ ਵਿਅਕਤੀਆਂ ਨੇ ਸਾਡੇ ਨਾਲ ਠੱਗੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਜਦੋਂ ਇਨ੍ਹਾਂ ਨੂੰ ਕਾਰਵਾਈ ਕਰਵਾਉਣ ਦੀ ਚੇਤਾਵਨੀ ਦਿੱਤੀ ਤਾਂ ਇਨ੍ਹਾਂ ਵਿਅਕਤੀਆਂ ਨੇ 5 ਲੱਖ ਰੁਪਏ ਸਾਡੇ ਬੈਂਕ ਖਾਤੇ ’ਚ ਵਾਪਸ ਪਾ ਦਿੱਤੇ ਤੇ ਹੁਣ ਇਨ੍ਹਾਂ ਵਿਅਕਤੀਆਂ ਵੱਲ ਸਾਡੇ 11 ਲੱਖ ਰੁਪਏ ਬਾਕੀ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਟਰੋਲ-ਡੀਜ਼ਲ ਦੀ ਆ ਸਕਦੀ ਹੈ ਕਿੱਲਤ! ਫਿੱਕੀ ਪੈ ਸਕਦੀ ਹੈ ਦੀਵਾਲੀ

ਉਨ੍ਹਾਂ ਦੱਸਿਆ ਕਿ ਜਦੋਂ ਅਸੀਂ ਉਕਤ ਵਿਅਕਤੀਆਂ ਤੋਂ ਆਪਣੇ ਬਕਾਇਆ 11 ਲੱਖ ਰੁਪਏ ਵਾਪਸ ਕਰਨ ਦੀ ਮੰਗ ਕੀਤੀ ਤਾਂ ਇਨ੍ਹਾਂ ਅੱਗਿਓਂ ਸਾਨੂੰ ਕਥਿਤ ਤੌਰ ’ਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਸਬੰਧੀ ਫਿਰ ਸਾਡੇ ਵੱਲੋਂ ਜ਼ਿਲ੍ਹਾ ਪੁਲਸ ਮੁਖੀ ਸੰਗਰੂਰ ਨੂੰ ਇਸ ਸਬੰਧੀ ਲਿਖਤੀ ਸ਼ਿਕਾਇਤ ਦਿੱਤੀ ਗਈ। ਸਥਾਨਕ ਪੁਲਸ ਨੇ ਜ਼ਿਲ੍ਹਾ ਪੁਲਸ ਮੁਖੀ ਸੰਗਰੂਰ ਦੀਆਂ ਹਦਾਇਤਾਂ ਅਨੁਸਾਰ ਪਵਨਜੀਤ ਸਿੰਘ ਦੇ ਬਿਆਨਾਂ ਨੂੰ ਕਲਮਬੰਦ ਕਰਦਿਆਂ ਛਵੀ ਸ਼ਰਮਾ ਪੁੱਤਰ ਅਰਵਿੰਦਰ ਕੁਮਾਰ ਸ਼ਰਮਾ ਤੇ ਅਰਵਿੰਦਰ ਕੁਮਾਰ ਸ਼ਰਮਾ ਪੁੱਤਰ ਕ੍ਰਿਸ਼ਨ ਚੰਦ ਸ਼ਰਮਾ ਵਾਸੀਆਨ ਮੋਹਾਲੀ ਵਿਰੁੱਧ ਧੋਖਾਧੜੀ ਤੇ ਪੰਜਾਬ ਟਰੈਵਲ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News