ਆਸਟ੍ਰੇਲੀਆ ਭੇਜਣ ਦੇ ਨਾਮ ''ਤੇ ਨੌਜਵਾਨ ਤੋਂ ਲੱਖਾਂ ਰੁਪਏ ਦੀ ਠੱਗੀ

Wednesday, Feb 04, 2026 - 02:54 PM (IST)

ਆਸਟ੍ਰੇਲੀਆ ਭੇਜਣ ਦੇ ਨਾਮ ''ਤੇ ਨੌਜਵਾਨ ਤੋਂ ਲੱਖਾਂ ਰੁਪਏ ਦੀ ਠੱਗੀ

ਲੁਧਿਆਣਾ (ਰਾਜ): ਵਿਦੇਸ਼ ਜਾ ਕੇ ਸੁਨਹਿਰੇ ਭਵਿੱਖ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਨੂੰ ਸ਼ਿਕਾਰ ਬਣਾਉਣ ਵਾਲੇ ਕਬੂਤਰਬਾਜ਼ਾਂ ਦਾ ਜਾਲ ਲਗਾਤਾਰ ਫੈਲਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਇਕ ਨੌਜਵਾਨ ਨੂੰ ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਦਾ ਸਾਹਮਣੇ ਆਇਆ ਹੈ। ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਇਸ ਸਬੰਧ ਵਿਚ ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦਵਿੰਦਰ ਸਿੰਘ ਕਟੜਾ, ਪ੍ਰਭਜੋਤ ਸਿੰਘ, ਸੰਦੀਪ ਸਿੰਘ, ਜਗਦੀਪ ਸਿੰਘ, ਹਰਪ੍ਰੀਤ ਸਿੰਘ, ਅਲੀਸ਼ਾ ਅਤੇ ਮੁਸਕਾਨ ਹਨ।

ਸ਼ਿਕਾਇਤਕਰਤਾ ਵੱਸਣ ਸਿੰਘ ਨੇ ਪੁਲਸ ਸ਼ਿਕਾਇਤ ਵਿਚ ਦੱਸਿਆ ਹੈ ਕਿ ਸ਼ਾਤਰ ਮੁਲਜ਼ਮਾਂ ਨੇ ਮਿਲੀਭੁਗਤ ਕਰਕੇ ਉਨ੍ਹਾਂ ਦੇ ਬੇਟੇ ਅਕਾਸ਼ਦੀਪ ਸਿੰਘ ਨੂੰ ਵਿਦੇਸ਼ (ਆਸਟ੍ਰੇਲੀਆ) ਭੇਜਣ ਦਾ ਝਾਂਸਾ ਦਿੱਤਾ ਸੀ। ਮੁਲਜ਼ਮਾਂ ਨੇ ਅਕਾਸ਼ਦੀਪ ਨੂੰ ਆਸਟ੍ਰੇਲੀਆ ਦਾ ਵੀਜ਼ਾ ਅਤੇ ਉੱਥੇ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਝਾਂਸੇ ਵਿਚ ਲਿਆ ਅਤੇ ਕਿਸ਼ਤਾਂ ਵਿਚ ਕੁੱਲ 5,82,000 ਰੁਪਏ ਦੀ ਮੋਟੀ ਰਕਮ ਵਸੂਲ ਕਰ ਲਈ। ਰਕਮ ਹੜੱਪਣ ਦੇ ਕਾਫੀ ਸਮੇਂ ਬਾਅਦ ਵੀ ਜਦੋਂ ਮੁਲਜ਼ਮਾਂ ਨੇ ਨਾ ਤਾਂ ਵੀਜ਼ਾ ਲਗਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ, ਤਾਂ ਪੀੜਤ ਨੂੰ ਆਪਣੇ ਨਾਲ ਹੋਈ ਠੱਗੀ ਦਾ ਅਹਿਸਾਸ ਹੋਇਆ। ਮੁਲਜ਼ਮਾਂ ਨੇ ਹਮ-ਮਸ਼ਵਰਾ ਹੋ ਕੇ ਪੀੜਤ ਪਰਿਵਾਰ ਨਾਲ ਵਿਸ਼ਵਾਸਘਾਤ ਕੀਤਾ ਹੈ। ਪੁਲਸ ਨੇ ਹੁਣ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸਦਿਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


author

Anmol Tagra

Content Editor

Related News