ਅੱਧੀ ਰਾਤੀਂ ਵਾਪਰਿਆ ਭਿਆਨਕ ਹਾਦ.ਸਾ ; ਸਵਾਰੀਆਂ ਨਾਲ ਭਰੀ ਆਟੋ ਤੇ ਟੈਂਪੂ ਟਰੈਵਲਰ 'ਚ ਹੋਈ ਜ਼ਬਰਦਸਤ ਟੱ.ਕਰ
Friday, Nov 15, 2024 - 05:56 AM (IST)
ਜਲੰਧਰ- ਪੰਜਾਬ 'ਚ ਅੱਧੀ ਰਾਤ ਨੂੰ ਇਕ ਵੱਡਾ ਹਾਦਸਾ ਹੋਣ ਦੀ ਜਾਣਕਾਰੀ ਮਿਲੀ ਹੈ, ਜਿੱਥੋਂ ਦੇ ਜਲੰਧਰ ਸ਼ਹਿਰ ਦੇ ਨਕੋਦਰ ਰੋਡ ਵਿਖੇ ਸਵਾਰੀਆਂ ਨਾਲ ਭਰੀ ਇਕ ਆਟੋ ਤੇ ਇਕ ਟੈਂਪੂ ਟਰੈਵਲਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ।
ਜਾਣਕਾਰੀ ਮੁਤਾਬਕ ਇਹ ਆਟੋ ਨਕੋਦਰ ਵਾਲੇ ਪਾਸਿਓਂ ਆ ਰਿਹਾ ਸੀ ਤੇ ਇਸ 'ਚ 12 ਤੋਂ 15 ਸਵਾਰੀਆਂ ਬੈਠੀਆਂ ਦੱਸੀਆਂ ਜਾ ਰਹੀਆਂ ਹਨ। ਇਸ ਦੌਰਾਨ ਇਹ ਆਟੋ ਜਦੋਂ ਨਕੋਦਰ ਰੋਡ ਵਿਖੇ ਪਹੁੰਚਿਆ ਤਾਂ ਆਟੋ ਚਾਲਕ ਨੇ ਅਚਾਨਕ ਬ੍ਰੇਕ ਮਾਰ ਦਿੱਤੀ, ਜਿਸ ਮਗਰੋਂ ਪਿੱਛੇ ਆ ਰਹੇ ਇਕ ਟੈਂਪੂ ਟਰੈਵਲਰ ਦੇ ਚਾਲਕ ਨੇ ਵੀ ਬ੍ਰੇਕ ਮਾਰ ਦਿੱਤੀ ਤੇ ਦੋਵਾਂ ਦੀ ਟੱਕਰ ਹੋ ਗਈ।
ਇਹ ਵੀ ਪੜ੍ਹੋ- ਟਰੇਨ 'ਚੋਂ ਪਾਨ ਥੁੱਕਣ ਲੱਗੇ ਵਿਅਕਤੀ ਨਾਲ ਵਾਪਰ ਗਿਆ ਹਾਦ.ਸਾ, ਸਰੀਰ ਨਾਲੋਂ ਬਾਂਹ ਹੀ ਹੋ ਗਈ ਵੱਖ
ਇਸ ਟੱਕਰ ਕਾਰਨ ਆਟੋ 'ਚ ਸਵਾਰ ਕਈ ਸਵਾਰੀਆਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ, ਜਿਨ੍ਹਾਂ 'ਚ ਚਾਲਕ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ। ਫਿਲਹਾਲ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ ਤੇ ਹਾਦਸੇ ਦੀ ਜਾਣਕਾਰੀ ਮਿਲਣ ਮਗਰੋਂ ਪੁਲਸ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ ਤੇ ਘਟਨਾ ਦੀ ਅਗਲੇਰੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਇਟਲੀ ਤੋਂ ਆਈ ਮੰਦਭਾਗੀ ਖ਼ਬਰ ; ਖੇਤਾਂ 'ਚ ਕੰਮ ਕਰਦੇ ਸਮੇਂ ਟਰੈਕਟਰ ਹੇਠਾਂ ਆ ਗਿਆ ਮਜ਼ਦੂਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e