ਆਟੋ ਚਾਲਕ ਚੋਰੀ ਕੀਤੇ ਡੀਜ਼ਲ ਸਮੇਤ ਗ੍ਰਿਫ਼ਤਾਰ
Saturday, Aug 30, 2025 - 03:23 PM (IST)

ਬਠਿੰਡਾ (ਸੁਖਵਿੰਦਰ) : ਪੁਲਸ ਨੇ ਵਾਹਨਾਂ 'ਚੋਂ ਤੇਲ ਚੋਰੀ ਕਰਨ ਵਾਲੇ ਇੱਕ ਆਟੋ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 20 ਲੀਟਰ ਡੀਜ਼ਲ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੈਨਾਲ ਕਾਲੋਨੀ ਥਾਣੇ ਵਿਚ ਕੇਸ ਦਰਜ ਕੀਤਾ ਹੈ।
ਜਾਣਕਾਰੀ ਅਨੁਸਾਰ ਸੀ. ਆਈ. ਏ.-2 ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਰਮਨ ਕੁਮਾਰ ਵਾਸੀ ਬਠਿੰਡਾ ਆਟੋ ਚਲਾਉਂਦਾ ਹੈ ਅਤੇ ਵਾਹਨਾਂ ਤੋਂ ਤੇਲ ਚੋਰੀ ਕਰਕੇ ਅੱਗੇ ਵੇਚਦਾ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮ ਨੂੰ ਆਟੋ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ 20 ਲੀਟਰ ਡੀਜ਼ਲ ਬਰਾਮਦ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।