ਆਟੋ ਚਾਲਕ ਨੇ ਕੀਤੀ ਖ਼ੁਦਕੁਸ਼ੀ
Saturday, Jul 26, 2025 - 04:13 PM (IST)

ਬਠਿੰਡਾ (ਸੁਖਵਿੰਦਰ) : ਸਥਾਨਕ ਬੱਲਾਰਾਮ ਨਗਰ ਵਿੱਚ ਇੱਕ ਆਟੋ ਚਾਲਕ ਨੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਵਿੱਕੀ ਕੁਮਾਰ ਆਦਿ ਮੌਕੇ 'ਤੇ ਪਹੁੰਚੀ ਅਤੇ ਥਰਮਲ ਪੁਲਸ ਵੀ ਮੌਕੇ 'ਤੇ ਪਹੁੰਚੀ।
ਪੁਲਸ ਜਾਂਚ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਾਸੀ ਹਜ਼ੂਰਾ ਕਪੂਰਾ ਕਾਲੋਨੀ ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਆਟੋ ਚਲਾਉਂਦਾ ਸੀ ਅਤੇ ਨਸ਼ੇ ਦਾ ਆਦੀ ਸੀ। ਥਰਮਲ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ।