ਇਨਸਾਨੀਅਤ ਦੀ ਮਿਸਾਲ ਬਣਿਆ ਬਠਿੰਡਾ ਦਾ ਇਹ ਆਟੋ ਚਾਲਕ, ਜਜ਼ਬਾ ਅਜਿਹਾ ਕਿ ਤੁਸੀਂ ਵੀ ਕਰੋਗੇ ਸਲਾਮ

Sunday, Aug 28, 2022 - 03:07 PM (IST)

ਇਨਸਾਨੀਅਤ ਦੀ ਮਿਸਾਲ ਬਣਿਆ ਬਠਿੰਡਾ ਦਾ ਇਹ ਆਟੋ ਚਾਲਕ, ਜਜ਼ਬਾ ਅਜਿਹਾ ਕਿ ਤੁਸੀਂ ਵੀ ਕਰੋਗੇ ਸਲਾਮ

ਬਠਿੰਡਾ (ਕੁਨਾਲ) : ਬਠਿੰਡਾ ਵਿੱਚ ਇਨਸਾਨੀਅਤ ਦੀ ਮਿਸਾਲ ਕਾਇਮ ਕਰਨ ਦੀ ਤਸਵੀਰ ਸਾਹਮਣੇ ਆਈ ਹੈ, ਜਿੱਥੇ ਇੱਕ ਆਟੋ ਰਿਕਸ਼ਾ ਚਾਲਕ ਗੁਰਤੇਜ ਸਿੰਘ ਆਪਣੇ ਆਟੋ 'ਚ ਗਰਭਵਤੀ ਔਰਤਾਂ ਨੂੰ ਅਤੇ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਮੁਫ਼ਤ ਸੇਵਾ ਦੇ ਰਿਹਾ ਹੈ। ਜਾਣਕਾਰੀ ਮੁਤਾਬਕ ਗੁਰਤੇਜ ਸਿੰਘ ਪਿਛਲੇ ਕਰੀਬ 7 ਮਹੀਨਿਆਂ ਤੋਂ ਗਰਭਵਤੀ ਔਰਤਾਂ ਨੂੰ ਹਸਪਤਾਲ ਤੋਂ ਘਰ ਅਤੇ ਘਰ ਤੋਂ ਹਸਪਤਾਲ ਛੱਡਣ ਦਾ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਉਹ ਲੋੜਵੰਦ ਵਿਅਕਤੀ ਨੂੰ ਖ਼ੂਨਦਾਨ ਵੀ ਕਰਦਾ ਹੈ। 

ਇਹ ਵੀ ਪੜ੍ਹੋ- ਭੇਦਭਰੇ ਹਾਲਾਤ 'ਚ ਭਾਖੜਾ ਨਹਿਰ 'ਚੋਂ ਮਿਲੀ ਕੁੜੀ ਦੀ ਲਾਸ਼, ਸਰੀਰ 'ਤੇ ਮਿਲੇ ਸੱਟਾਂ ਦੇ ਨਿਸ਼ਾਨ

ਗੱਲਬਾਤ ਦੌਰਾਨ ਆਟੋ ਰਿਕਸ਼ਾ ਚਾਲਕ ਗੁਰਤੇਜ ਸਿੰਘ ਨੇ ਦੱਸਿਆ ਕਿ ਜਦੋਂ ਉਸ ਦੀ ਪਤਨੀ ਗਰਭਵਤੀ ਸੀ, ਉਸ ਵੇਲੇ ਉਸਦੀ ਪਤਨੀ ਨੂੰ ਲੈ ਕੇ ਜਾਣ ਲਈ ਕੋਈ ਵੀ ਵਾਹਨ ਨਹੀਂ ਮਿਲਿਆ ਸੀ ਤਾਂ ਉਹ ਆਪਣੇ ਦੋਸਤ ਦੀ ਮਦਦ ਨਾਲ ਆਪਣੀ ਉਸ ਨੂੰ ਹਸਪਤਾਲ ਲੈ ਕੇ ਗਿਆ ਸੀ। ਗੁਰਤੇਜ ਨੇ ਦੱਸਿਆ ਕਿ ਉਸ ਦੇ ਘਰ ਧੀ ਨੇ ਜਨਮ ਲਿਆ ਹੈ ਪਰ ਉਹ ਬਾਕੀ ਬੱਚਿਆ ਵਾਂਗ ਨਹੀਂ ਹੈ। ਅੱਜ ਉਸਦੀ ਬੱਚੀ 4 ਸਾਲ ਦੀ ਹੈ ਪਰ ਉਹ ਬੋਲਣ ਅਤੇ ਕੰਮ ਕਰਨ ਤੋਂ ਅਸਮਰੱਥ ਹੈ। ਭਰੇ ਮਨ ਨਾਲ ਗੱਲ ਕਰਦਿਆਂ ਉਸ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਹਸਪਤਾਲ ਜਾਣ ਵਿਚ ਹੋਈ ਦੇਰੀ ਕਾਰਨ ਉਸ ਦੀ ਬੱਚੀ ਦਾ ਜਨਮ ਬਾਕੀ ਬੱਚਿਆ ਵਾਂਗ ਨਹੀਂ ਹੋਇਆ।

PunjabKesari

ਇਹ ਵੀ ਪੜ੍ਹੋ- ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ , 25 ਸਤੰਬਰ ਤੋਂ ਚੱਲੇਗੀ ਨਰਾਤੇ ਸਪੈਸ਼ਲ ਟਰੇਨ, ਬੁਕਿੰਗ ਸ਼ੁਰੂ

ਜਿਸ ਤੋਂ ਬਾਅਦ ਉਸਨੇ ਫ਼ੈਸਲਾ ਲਿਆ ਕਿ ਉਹ ਆਪਣੇ ਰਿਕਸ਼ਾ ਵਿਚ ਗਰਭਵਤੀ ਔਰਤਾਂ ਨੂੰ ਮੁਫ਼ਤ ਸੇਵਾਵਾਂ ਦੇਵੇਗਾ ਤਾਂ ਜੋ ਕਿਸੇ ਵੀ ਗਰਭਵਤੀ ਔਰਤ ਨੂੰ ਹਸਪਤਾਲ ਪਹੁੰਚਣ ਵਿਚ ਦੇਰੀ ਨਾ ਹੋਵੇ। ਗੁਰਤੇਜ ਨੇ ਦੱਸਿਆ ਕਿ ਇਹ ਸੇਵਾ ਕਰਦਿਆਂ ਨੂੰ ਗਰਭਵਤੀ ਔਰਤਾਂ ਦੇ ਪਰਿਵਾਰਕ ਮੈਂਬਰ ਉਸ ਨੂੰ ਜ਼ਬਰਦਸਤੀ ਪੈਸੇ ਦਿੰਦੇ ਹਨ ਪਰ ਉਹ ਉਨ੍ਹਾਂ ਤੋਂ ਪੈਸੇ ਨਹੀਂ ਲੈਂਦਾ। ਓਧਰ ਹੀ ਆਟੋ ਰਿਕਸ਼ਾ ਯੂਨੀਅਨਾਂ ਵਾਲੇ ਵੱਖ-ਵੱਖ ਨਾਂ ਲੈ ਕੇ ਉਸ ਦਾ ਮਜ਼ਾਕ ਉਡਾਉਂਦੇ ਹਨ ਪਰ ਗੁਰਤੇਜ ਸਿੰਘ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਨੂੰ ਅਣਗੌਲਿਆ ਕਰਦਾ ਹੈ। ਉਸਦਾ ਕਹਿਣਾ ਹੈ ਕਿ ਉਹ ਕਿਸੇ ਦੀ ਪਰਵਾਹ ਨਹੀਂ ਕਰਦਾ ਅਤੇ ਉਹ ਆਪਣੀਆਂ ਸੇਵਾਵਾਂ ਜਾਰੀ ਰੱਖੇਗਾ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News