ਜਲੰਧਰ ਦੇ ਡਰਾਈਵਿੰਗ ਟੈਸਟ ਸੈਂਟਰ 'ਚ ਹੰਗਾਮਾ, ਸ਼ਰੇਆਮ ਮਾਂ-ਧੀ ਦੀ ਕੀਤੀ ਕੁੱਟਮਾਰ

Wednesday, Feb 22, 2023 - 06:12 PM (IST)

ਜਲੰਧਰ ਦੇ ਡਰਾਈਵਿੰਗ ਟੈਸਟ ਸੈਂਟਰ 'ਚ ਹੰਗਾਮਾ, ਸ਼ਰੇਆਮ ਮਾਂ-ਧੀ ਦੀ ਕੀਤੀ ਕੁੱਟਮਾਰ

ਜਲੰਧਰ (ਚੋਪੜਾ)- ਬੱਸ ਸਟੈਂਡ ਨੇੜੇ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ 'ਤੇ ਪਾਰਕਿੰਗ ਠੇਕੇਦਾਰ ਵੱਲੋਂ ਮਾਂ-ਧੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਾਰਕਿੰਗ ਦੇ ਪੈਸਿਆਂ ਨੂੰ ਲੈ ਕੇ ਠੇਕੇਦਾਰ ਨਾਲ ਮਾਮੂਲੀ ਤਕਰਾਰ ਹੋ ਗਈ ਅਤੇ ਲਾਇਸੈਂਸ ਲੈਣ ਆਈ ਮਾਂ-ਧੀ ਦੀ ਕੁੱਟਮਾਰ ਕੀਤੀ ਗਈ।

PunjabKesari

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਕਿੰਗ ਕਰਨ ਆਈ ਔਰਤ ਜੋਤੀ ਨੇ ਦੱਸਿਆ ਕਿ ਉਹ ਆਪਣੀ ਕੁੜੀ ਨਾਲ ਇਥੇ ਆਈ ਸੀ ਅਤੇ ਜਦੋਂ ਉਹ ਪਾਰਕਿੰਗ ਦੇ ਪੈਸੇ ਕੱਢ ਰਹੀ ਸੀ ਤਾਂ ਪੈਸੇ ਲੈਣ ਵਾਲੀ ਔਰਤ ਨੇ ਹੱਥ ਵਿਖਾਉਣੇ ਸ਼ੁਰੂ ਕਰ ਦਿੱਤੇ। ਇਸ ਸਬੰਧੀ ਉਸ ਨੇ ਕਿਹਾ ਕਿ ਜਦ ਉਹ ਪੈਸੇ ਦੇ ਰਹੇ ਹਨ ਤਾਂ ਹੱਥ ਕਿਉਂ ਵਿਖਾ ਰਹੇ ਹੋ ਤਾਂ ਪੈਸੇ ਲੈਣ ਵਾਲੀ ਔਰਤ ਨੇ ਕਿਹਾ ਕਿ ਉਹ ਹੱਥ ਹੀ ਨਹੀਂ ਵਿਖਾ ਰਹੀ ਸਗੋਂ ਮਾਰ ਵੀ ਦੇਵੇਗੀ।

PunjabKesari

ਮਾਮੂਲੀ ਗੱਲ ਨੂੰ ਲੈ ਕੇ ਹੋਈ ਬਹਿਸ ਮਗਰੋਂ ਔਰਤ ਅਤੇ ਉਸ ਦੇ ਸਾਥੀ ਨੇ ਉਨ੍ਹਾਂ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੀ ਸ਼ਿਕਾਇਤ ਬੱਸ ਸਟੈਂਡ ਪੁਲਸ ਚੌਂਕੀ ਨੂੰ ਦਿੱਤੀ ਗਈ। ਦੂਜੇ ਪਾਸੇ ਥਾਣਾ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਖ਼ਾਸ ਸਹੂਲਤ

PunjabKesari

ਇਹ ਵੀ ਪੜ੍ਹੋ : ਵਿਆਹ ਲਈ ਚਾਵਾਂ ਨਾਲ ਮੰਗਵਾਏ ਆਨਲਾਈਨ ਗਹਿਣੇ, ਜਦ ਖੋਲ੍ਹਿਆ ਪਾਰਸਲ ਤਾਂ ਉੱਡੇ ਹੋਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News