ਪੰਜਾਬੀਆਂ ਲਈ ਅਹਿਮ ਖ਼ਬਰ, ਹੁਣ ਈ-ਸ਼੍ਰਮ ਕਾਰਡ ਸਮੇਤ ਸੇਵਾ ਕੇਂਦਰਾਂ ''ਚੋਂ ਮਿਲਣਗੀਆਂ ਇਹ ਨਵੀਆਂ ਸਹੂਲਤਾਂ

Friday, Jan 17, 2025 - 06:15 PM (IST)

ਪੰਜਾਬੀਆਂ ਲਈ ਅਹਿਮ ਖ਼ਬਰ, ਹੁਣ ਈ-ਸ਼੍ਰਮ ਕਾਰਡ ਸਮੇਤ ਸੇਵਾ ਕੇਂਦਰਾਂ ''ਚੋਂ ਮਿਲਣਗੀਆਂ ਇਹ ਨਵੀਆਂ ਸਹੂਲਤਾਂ

ਪਟਿਆਲਾ (ਜੋਸਨ, ਰਾਜੇਸ਼)- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਖੇ 3 ਹੋਰ ਨਵੀਆਂ ਸੇਵਾਵਾਂ ਪ੍ਰਦਾਨ ਕਰਨੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚ ਈ-ਸ਼੍ਰਮ ਕਾਰਡ, ਨਵੇਂ ਸਟੈਂਪ ਵੈਂਡਰ ਤੇ ਹਥਿਆਰ ਰਹਿਤ ਖੇਤਰ ਦੇ ਨਵੇਂ ਲਾਇਸੈਂਸ ਜਾਰੀ ਕਰਨ ਦੀਆਂ ਸੇਵਾਵਾਂ ਸ਼ਾਮਲ ਹਨ। ਇਹ ਸੇਵਾ ਨਵੀਂ ਲੈਣ ਲਈ ਜਾਂ ਨਵਿਆਉਣ ਲਈ ਵੀ ਨਾਗਰਿਕ ਆਪਣੇ ਨੇੜਲੇ ਸੇਵਾ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ 'ਚ ਦਾਖ਼ਲ ਹੋ ਲੁਟੇਰਿਆਂ ਨੇ ਚਲਾ 'ਤੀਆਂ ਗੋਲੀਆਂ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਨਾਗਰਿਕ ਸੇਵਾਵਾਂ ਲੋਕਾਂ ਨੂੰ ਇੱਕੋ ਛੱਤ ਹੇਠ ਪ੍ਰਦਾਨ ਕਰਨ ਲਈ ਜ਼ਿਲੇ ਅੰਦਰ ਚੱਲ ਰਹੇ ਸੇਵਾ ਕੇਂਦਰਾਂ ਵਿਖੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਹੁਣ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਇਨ੍ਹਾਂ ’ਚ ਵਾਧਾ ਕਰਦਿਆਂ 3 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ’ਚ ਈ-ਸ਼੍ਰਮ ਕਾਰਡ, ਜਿਸ ’ਚ ਕੋਈ ਵੀ 16 ਤੋਂ 59 ਸਾਲਾਂ ਦਾ ਨਾਗਰਿਕ ਆਪਣਾ ਲੇਬਰ ਰਿਕਾਰਡ ਦਰਜ ਕਰਵਾ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ, ਸਰਕਾਰੀ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਹਥਿਆਰ ਰਹਿਤ ਖੇਤਰ (ਸਿੱਖਿਆ ਸੰਸਥਾਵਾਂ, ਪੂਜਾ ਅਸਥਾਨ, ਮੈਰਿਜ ਪੈਲੇਸ, ਹੋਟਲ, ਗੈਸਟ ਹਾਊਸ, ਪਬਲਿਕ ਪਾਰਕ, ਸਰਕਾਰੀ ਦਫ਼ਤਰ, ਸ਼ਾਪਿੰਗ ਮਾਲ, ਸਿਨੇਮਾ ਹਾਲ ਤੇ ਹੋਰ ਸਥਾਨਾਂ) ਨੂੰ ਅਸਲਾ ਮੁਕਤ ਸਥਾਨ ਘੋਸ਼ਿਤ ਕਰਵਾਉਣ ਦੇ ਨਵੇਂ ਲਾਇਸੈਂਸ ਲੈਣ ਲਈ ਵੀ ਸੇਵਾ ਕੇਂਦਰ ’ਚੋਂ ਸੇਵਾ ਲਈ ਜਾ ਸਕਦੀ ਹੈ। ਇਸ ਤੋਂ ਬਿਨ੍ਹਾਂ ਹੁਣ ਨਵਾਂ ਅਸ਼ਟਾਮ ਲਾਇਸੈਂਸ ਲੈਣ ਲਈ ਜਾਂ ਨਵਿਆਉਣ ਲਈ ਵੀ ਸੇਵਾ ਕੇਂਦਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News