ਅਵਤਾਰ ਹੈਨਰੀ ਨੇ ਚਲਾਇਆ ਅਨੁਸ਼ਾਸਨ ਦਾ 'ਡੰਡਾ', 12 ਅਹੁਦੇਦਾਰਾਂ ਨੂੰ ਕਾਂਗਰਸ ’ਚੋਂ ਕੱਢਿਆ
Thursday, Oct 31, 2024 - 12:52 PM (IST)
ਜਲੰਧਰ (ਚੋਪੜਾ)–ਪੰਜਾਬ ਪ੍ਰਦੇਸ਼ ਕਾਂਗਰਸ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੇ ਹੁਸ਼ਿਆਰਪੁਰ ਵਿਧਾਨ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪਾਰਟੀ ਵਿਰੋਧੀ ਸਰਗਰਮੀਆਂ ਵਿਚ ਸ਼ਾਮਲ ਕਾਂਗਰਸ ਦੇ 12 ਅਹੁਦੇਦਾਰਾਂ ’ਤੇ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ 5 ਸਾਲਾਂ ਲਈ ਪਾਰਟੀ ਵਿਚੋਂ ਕੱਢ ਦਿੱਤਾ ਹੈ।
ਅਵਤਾਰ ਹੈਨਰੀ ਨੇ ਅਨੁਸ਼ਾਸਨ ਦਾ ਡੰਡਾ ਚਲਾਉਂਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸੈਕਰੇਟਰੀ (ਇੰਚਾਰਜ) ਕੈਪਟਨ ਸੰਦੀਪ ਸੰਧੂ ਨੇ ਉਨ੍ਹਾਂ ਨੂੰ ਇਕ ਪੱਤਰ ਰਾਹੀਂ ਉਕਤ ਕਾਂਗਰਸੀ ਆਗੂਆਂ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪੱਤਰ ਦਾ ਨੋਟਿਸ ਲੈਂਦਿਆਂ ਇਨ੍ਹਾਂ ਸਾਰੇ ਆਗੂਆਂ ਨੂੰ ਆਪਣਾ ਪੱਖ ਰੱਖਣ ਲਈ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਇਕ ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਜਦੋਂ ਕਿਸੇ ਅਹੁਦੇਦਾਰ ਦਾ ਕੋਈ ਜਵਾਬ ਨਹੀਂ ਆਇਆ ਤਾਂ ਉਨ੍ਹਾਂ ਨੇ ਸਖ਼ਤ ਐਕਸ਼ਨ ਲੈਂਦਿਆਂ ਸਾਰੇ ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ।
ਇਹ ਵੀ ਪੜ੍ਹੋ- ਦਸੂਹਾ 'ਚ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ, ਟੁਕੜਿਆਂ 'ਚ ਬਿਖਰੀ ਮਿਲੀ ਲਾਸ਼
ਅਵਤਾਰ ਹੈਨਰੀ ਨੇ ਕਿਹਾ ਕਿ ਕਾਂਗਰਸ ਵਿਚ ਅਨੁਸ਼ਾਸਨ ਨੂੰ ਬਹਾਲ ਰੱਖਣਾ ਉਨ੍ਹਾਂ ਦੀ ਪਹਿਲ ਹੈ ਅਤੇ ਅਨੁਸ਼ਾਸਨ ਨੂੰ ਹਰ ਹਾਲ ਵਿਚ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਇਕ ਹੀ ਟੀਚੇ ਅਤੇ ਦਿਸ਼ਾ ’ਚ ਕੰਮ ਕਰਨਾ ਹੋਵੇਗਾ, ਉਹ ਹੈ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਈਮਾਨਦਾਰੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਤੋਂ ਹਰ ਵਰਗ ਦੁਖ਼ੀ ਹੈ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਕਾਲ ਡਿਟੇਲ ਤੋਂ ਹੋਇਆ ਵੱਡਾ ਖ਼ੁਲਾਸਾ
ਅਵਤਾਰ ਹੈਨਰੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਕਾਂਗਰਸ ਦੇ ਹੱਥਾਂ ਵਿਚ ਆਪਣਾ ਭਵਿੱਖ ਸੁਰੱਖਿਅਤ ਵੇਖ ਰਹੀ ਹੈ, ਜਿਸ ਕਾਰਨ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੀਏ। ਉਨ੍ਹਾਂ ਕਿਹਾ ਕਿ ਹਰੇਕ ਕਾਂਗਰਸੀ ਆਗੂ ਅਤੇ ਵਰਕਰ ਨੂੰ ਪਿਛਲੇ ਸਮੇਂ ਦੌਰਾਨ ਕੀਤੀਆਂ ਗਲਤੀਆਂ ਤੋਂ ਸਿੱਖਣਾ ਚਾਹੀਦਾ ਹੈ। ਅਵਤਾਰ ਹੈਨਰੀ ਨੇ ਦੱਸਿਆ ਕਿ ਜਿਨ੍ਹਾਂ ਆਗੂਆਂ ਨੂੰ ਕਾਂਗਰਸ ਪਾਰਟੀ ’ਚੋਂ ਕੱਢਿਆ ਗਿਆ ਹੈ, ਉਨ੍ਹਾਂ ਵਿਚ ਜਸਵਿੰਦਰ ਸਿੰਘ ਪਿੰਡ ਠੱਕਰਵਾਲ, ਪਰਮਿੰਦਰ ਸਿੰਘ ਪਿੰਡ ਮੇਹਟੀਆਣਾ, ਰਣਜੀਤ ਕੁਮਾਰ ਪਿੰਡ ਮੋਨ ਕਲਾਂ, ਰੁਪਿੰਦਰ ਸਿੰਘ ਪਿੰਡ ਨਾਰਨੀਆਂ, ਹਰਜਿੰਦਰ ਸਿੰਘ ਪਿੰਡ ਫਤਿਹਪੁਰ ਕੋਠੀ, ਰਾਜਿੰਦਰ ਸਿੰਘ ਪਿੰਡ ਬਹਿਰੂ, ਰਾਜੇਸ਼ ਤਿਵਾੜੀ ਪਿੰਡ ਮੱਲ੍ਹੀ, ਅੰਮ੍ਰਿਤਪਾਲ ਸਿੰਘ ਪਿੰਡ ਪੰਡੋਰੀ ਕਾਡ, ਜਸਪਾਲ ਸਿੰਘ ਪਿੰਡ ਕਲਵਾਲ ਫੱਤੂ, ਤਰਲੋਚਨ ਸਿੰਘ ਪਿੰਡ ਲਾਲਵਾ ਸ਼ਾਮਲ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ Weather
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8