ਕਸ਼ਮੀਰ ''ਚ ਵਿਗੜੇ ਹਾਲਾਤ ''ਤੇ ਸਰਕਾਰ ਦੀ ਪੂਰੀ ਨਜ਼ਰ : ਅਵਿਨਾਸ਼ ਰਾਏ (ਵੀਡੀਓ)

07/14/2016 1:25:08 PM

ਸ਼੍ਰੀ ਆਨੰਦਪੁਰ ਸਾਹਿਬ : ਭਾਜਪਾ ਦੇ ਕੌਮੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ ''ਚ ਹੋ ਰਹੀਆਂ ਹਿੰਸਕ ਘਟਨਾਵਾਂ ਤੇ ਸਥਾਨਕ ਸਰਕਾਰ ਅਤੇ ਕੇਂਦਰ ਸਰਕਾਰ ਨੇ ਪੂਰੀ ਨਜ਼ਰ ਰੱਖੀ ਹੋਈ ਹੈ। ਇੱਥੇ ਲੈਕਚਰਾਰ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਕਰਨ ਆਏ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਬੁਰਹਾਨ ਵਾਣੀ ਵਰਗੇ ਅੱਤਵਾਦੀ ਨੂੰ ਢੇਰ ਕਰਨਾ ਸਕਿਓਰਿਟੀ ਫੋਰਸਾਂ ਦੀ ਵੱਡੀ ਜਿੱਤ ਸੀ। ਉਨ੍ਹਾਂ ਕਿਹਾ ਕਿ ਕਸ਼ਮੀਰ ''ਚ ਵਿਗੜੇ ਹੋਏ ਹਾਲਾਤ ''ਤੇ ਸਰਕਾਰ ਕਾਰਵਾਈ ਕਰ ਰਹੀ ਹੈ ਅਤੇ ਕਿਸੇ ਵੀ ਹਾਲ ''ਚ ਇਸ ਨੂੰ ਵਿਗੜਨ ਨਹੀਂ ਦਿੱਤਾ ਜਾਵੇਗਾ। 
ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਅਮਰਨਾਥ ਯਾਤਰਾ ਪੂਰੀ ਤਰ੍ਹਾਂ ਸੁਰੱਖਿਆ ਹੈ ਅਤੇ ਯਾਤਰੀਆਂ ਦੀ ਸੁਰੱਖਿਆ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। 

Babita Marhas

This news is News Editor Babita Marhas