ਭਾਜਪਾ ਦੇ ਕੌਮੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦੇ ਮਾਤਾ ਦਾ ਦਿਹਾਂਤ

Monday, Nov 04, 2019 - 09:26 AM (IST)

ਭਾਜਪਾ ਦੇ ਕੌਮੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦੇ ਮਾਤਾ ਦਾ ਦਿਹਾਂਤ

ਹੁਸ਼ਿਆਰਪੁਰ (ਅਮਰਿੰਦਰ) : ਭਾਜਪਾ ਦੇ ਕੌਮੀ ਉਪ ਪ੍ਰਧਾਨ ਅਤੇ ਜੰਮੂ-ਕਸ਼ਮੀਰ ਤੇ ਰਾਜਸਥਾਨ ਦੇ ਪ੍ਰਦੇਸ਼ ਪ੍ਰਭਾਰੀ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਦੇ ਮਾਤਾ ਰਾਜਰਾਣੀ ਦਾ ਬੀਤੀ ਦੇਰ ਰਾਤ ਦਿਹਾਂਤ ਹੋ ਗਿਆ। ਪਰਿਵਾਰਕ ਸੂਤਰਾਂ ਦੇ ਮੁਤਾਬਕ ਸੋਮਵਾਰ ਨੂੰ ਦੁਪਹਿਰ 4 ਵਜੇ ਗੜ੍ਹਸ਼ੰਕਰ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸਮਾਜ ਦੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਪਾਰਟੀਆਂ ਵਲੋਂ ਇਸ ਸਬੰਧੀ ਅਵਿਨਾਸ਼ ਰਾਏ ਖੰਨਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।


author

Babita

Content Editor

Related News