ਫ਼ਸਲ ਦੀ ਕਟਾਈ ਤੋਂ ਪਹਿਲਾਂ ਪੂਰੀ ਸੰਜੀਦਗੀ ਨਾਲ ਚਲਾਈ ਜਾਵੇ ਜਾਗਰੂਕਤਾ ਮੁਹਿੰਮ: ਏ. ਡੀ. ਸੀ. ਸੁਰਿੰਦਰ ਸਿੰਘ

Wednesday, Sep 18, 2024 - 06:33 PM (IST)

ਫ਼ਸਲ ਦੀ ਕਟਾਈ ਤੋਂ ਪਹਿਲਾਂ ਪੂਰੀ ਸੰਜੀਦਗੀ ਨਾਲ ਚਲਾਈ ਜਾਵੇ ਜਾਗਰੂਕਤਾ ਮੁਹਿੰਮ: ਏ. ਡੀ. ਸੀ. ਸੁਰਿੰਦਰ ਸਿੰਘ

ਗੁਰਦਾਸਪੁਰ (ਹਰਮਨ)-ਜ਼ਿਲ੍ਹਾ ਗੁਰਦਾਸਪੁਰ ਅੰਦਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਗੁਰਦਾਸਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਹਿਮ ਮੀਟਿੰਗ ਕੀਤੀ। 

ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਜੀਵ ਕੁਮਾਰ, ਡੀ. ਐੱਸ. ਐੱਮ. ਰਵੀ ਕੁਮਾਰ ਸਮੇਤ ਵਿਭਾਗ ਦੇ ਖੇਤੀਬਾੜੀ ਅਫ਼ਸਰਾਂ, ਖੇਤੀਬਾੜੀ ਵਿਸਥਾਰ ਅਫ਼ਸਰਾਂ, ਖੇਤੀਬਾੜੀ ਵਿਕਾਸ ਅਫ਼ਸਰਾਂ, ਸਹਾਇਕ ਰਜਿਸਟਰਾਰ ਅਤੇ ਸਭਾਵਾਂ ਦੇ ਸਮੂਹ ਇੰਸਪੈਕਟਰਾਂ ਨੇ ਭਾਗ ਲਿਆ। ਇਸ ਮੌਕੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਮੁਕੰਮਲ ਤੌਰ 'ਤੇ ਠੱਲ੍ਹ ਪਾਉਣ ਲਈ ਵਿਚਾਰ-ਵਟਾਂਦਰਾ ਕਰਨ ਦੇ ਬਾਅਦ ਏ. ਡੀ. ਸੀ. ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫ਼ਸਲ ਦੀ ਕਟਾਈ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਹਰੇਕ ਪਿੰਡ ਅੰਦਰ ਪਹੁੰਚ ਕਰਕੇ ਜਾਗਰੂਕਤਾ ਗਤੀਵਿਧੀਆਂ ਤੇਜ਼ ਕੀਤੀਆਂ ਜਾਣ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਵੈਸਟਰਨ ਯੂਨੀਅਨ ਦੀ ਦੁਕਾਨ ਤੋਂ ਲੁਟੇਰਿਆਂ ਨੇ ਲੁੱਟੀ ਲੱਖਾਂ ਦੀ ਨਕਦੀ

PunjabKesari

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਸੁਚੇਤ ਕੀਤਾ ਜਾਵੇ ਅਤੇ ਪਰਾਲੀ ਨੂੰ ਅੱਗ ਲਗਾਏ ਬਗੈਰ ਹੀ ਨਿਪਟਾਉਣ ਦੇ ਤਰੀਕੇ ਦੱਸੇ ਜਾਣ। ਇਸ ਸੰਦਰਭ ਵਿਚ ਕਿਸਾਨਾਂ ਨੂੰ ਜੋ ਵੀ ਮੁਸ਼ਕਿਲ ਹੈ, ਉਸ ਦਾ ਹੱਲ ਕੀਤਾ ਜਾਵੇ ਅਤੇ ਸਟਬਲ ਬਰਨਿੰਗ ਦੀ ਡਿਉਟੀ ਦੇ ਰਹੇ ਸਮੂਹ ਕਲਸਟਰ ਇੰਚਾਰਜ, ਨੋਡਲ ਅਫ਼ਸਰ ਆਪਣੇ ਅਧੀਨ ਪਿੰਡਾਂ ਵਿਚ ਹੁਣ ਤੋਂ ਹੀ ਸਰਗਰਮ ਰਹਿਣ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਪਿਛਲੇ ਸਾਲਾਂ ਵਿਚ ਰਹਿੰਦ-ਖੂੰਹਦ ਨੂੰ ਅੱਗ ਲਗਾਈ ਸੀ, ਉਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਹੋਰ ਕਿਸਾਨਾਂ ਤੱਕ ਵੀ ਪਹੁੰਚ ਕਰਕੇ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਜਾਵੇ। ਖ਼ਾਸ ਤੌਰ 'ਤੇ ਪਿਛਲੇ ਸਾਲ ਦੌਰਾਨ ਜਿਹੜੇ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਜ਼ਿਆਦਾ ਗਿਣਤੀ ਵਿੱਚ ਵਾਪਰੀਆਂ ਸਨ, ਉਥੇ ਵਿਸ਼ੇਸ਼ ਚੌਕਸੀ ਰੱਖਦੇ ਹੋਏ ਯੋਜਨਾਬੱਧ ਢੰਗ ਨਾਲ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣ ਅਤੇ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਵਜੋਂ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ। 

ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਬੇਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਰਸਤੇ ਕੀਤੇ ਡਾਇਵਰਟ
 

ਉਨ੍ਹਾਂ ਨੇ ਖੇਤੀਬਾੜੀ ਵਿਭਾਗ ਨੂੰ ਪਿੰਡ ਪੱਧਰ 'ਤੇ ਜਾਗਰੂਕਤਾ ਕੈਂਪ ਲਗਾਉਣ ਦੀ ਹਦਾਇਤ ਕੀਤੀ। ਏ. ਡੀ. ਸੀ. ਨੇ ਕਿਹਾ ਕਿ ਪਰਾਲੀ ਸਾੜਨ ਨਾਲ ਧਰਤੀ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ, ਸਿਹਤ 'ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੁੰਦਾ ਹੈ। ਇਸ ਲਈ ਖੇਤਾਂ ਵਿਚ ਲੱਗਣ ਵਾਲੀ ਅੱਗ ਰੋਕਣ ਲਈ ਪੂਰੀ ਸੰਜੀਦਗੀ ਨਾਲ ਡਿਊਟੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਡਿਊਟੀ ਵਿਚ ਕਿਸੇ ਵੀ ਤਰਾਂ ਦੀ ਲਾਪਰਵਾਹੀ ਬਰਦਾਸ਼ਤ ਨਹੀ ਹੋਵੇਗੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ ਅਤੇ ਡਿਪਟੀ ਰਜਿਸਟਰਾਰ ਸੰਜੀਵ ਕੁਮਾਰ ਨੇ ਕਿਹਾ ਕਿ ਉਨਾਂ ਅਧੀਨ ਕੰਮ ਰਿਹਾ ਸਟਾਫ਼ ਪੂਰੀ ਤਨਦੇਹੀ ਨਾਲ ਡਿਊਟੀ ਕਰੇਗਾ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ-ਕੁੱਲ੍ਹੜ ਪਿੱਜ਼ਾ ਕੱਪਲ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਪਹਿਲੀ ਵਾਰ ਵਿਖਾਇਆ ਪੁੱਤਰ ਦਾ ਚਿਹਰਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News