ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕਤਾ
Wednesday, May 21, 2025 - 07:07 PM (IST)

ਜਲੰਧਰ (ਪੁਨੀਤ) : ਲੋਕਾਂ ਨੂੰ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇਸਦੇ ਟਿਕਾਊ ਵਿਕਲਪਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 'ਕੋਬੇਟ ਪਲਾਸਟਿਕ ਪ੍ਰਦੂਸ਼ਣ' ਥੀਮ ਤਹਿਤ ਜਾਗਰੂਕਤਾ ਗਤੀਵਿਧੀਆਂ ਦੀ ਇੱਕ ਲੜੀ ਆਯੋਜਿਤ ਕੀਤੀ ਜਾ ਰਹੀ ਹੈ।
ਇਨ੍ਹਾਂ ਗਤੀਵਿਧੀਆਂ ਦੇ ਹਿੱਸੇ ਵਜੋਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ-1 ਵੱਲੋਂ ਐਕਸੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਬੱਸ ਸਟੈਂਡ, ਜਲੰਧਰ ਵਿਖੇ ਮੈਸਰਜ਼ ਓਮ ਪਲਪ ਪ੍ਰੋਡਿਊਸ (ਬਾਇਓਡੀਗ੍ਰੇਡੇਬਲ ਟੇਬਲਵੇਅਰ ਮੈਨੂਫੈਕਚਰਿੰਗ ਯੂਨਿਟ) ਦੇ ਸਹਿਯੋਗ ਨਾਲ ਇੱਕ ਜਾਗਰੂਕਤਾ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ, ਐਸ.ਡੀ.ਓ. ਮਨਪ੍ਰੀਤ ਸਿੰਘ ਜੋਧਾ ਅਤੇ ਮਨਵਿੰਦਰ ਸਿੰਘ ਹੁੰਦਲ ਨੇ ਦੁਕਾਨਦਾਰਾਂ, ਰੈਸਟੋਰੈਂਟ ਮਾਲਕਾਂ ਅਤੇ ਯਾਤਰੀਆਂ ਸਮੇਤ ਆਮ ਲੋਕਾਂ ਨੂੰ ਬਾਇਓਡੀਗ੍ਰੇਡੇਬਲ ਟੇਬਲਵੇਅਰ ਵਰਗੇ ਸਿੰਗਲ-ਯੂਜ਼ ਪਲਾਸਟਿਕ ਦੇ ਵਿਕਲਪਾਂ ਬਾਰੇ ਜਾਗਰੂਕ ਕਰਕੇ ਵਾਤਾਵਰਣ ਅਨੁਕੂਲ ਉਤਪਾਦਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਲੋਕਾਂ ਨੂੰ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਕੇ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾ ਕੇ ਵਾਤਾਵਰਣ ਸੁਰੱਖਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e