ਸਰਕਾਰੀ ਸਕੂਲਾਂ ''ਚ ਦਾਖਲਾ ਵਧਾਉਣ ਲਈ ਜਾਗਰੂਕਤਾ ਰੈਲੀ ਕੱਢੀ
Tuesday, Feb 20, 2018 - 02:00 AM (IST)

ਫ਼ਰੀਦਕੋਟ, (ਜੱਸੀ)- ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ, ਫਰੀਦਕੋਟ ਬਲਜੀਤ ਕੌਰ ਦੀ ਯੋਗ ਅਗਵਾਈ 'ਚ ਸਰਕਾਰੀ ਬਲਬੀਰ ਸੀ. ਸੈ. ਸਕੂਲ ਵੱਲੋਂ ਇਲਾਕਾ ਨਿਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਲਈ ਇਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ 'ਚ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।
ਇਸ ਸਮੇਂ ਪ੍ਰਿੰਸੀਪਲ ਨੀਲਮ ਰਾਣੀ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸੈਸ਼ਨ 2018-19 ਵਿਚ ਸਰਕਾਰੀ ਸਕੂਲਾਂ 'ਚ ਦਾਖਲੇ ਲਈ ਮਸ਼ਾਲ ਮਾਰਚ ਕੱਢਿਆ ਜਾ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕ ਮਾਪਿਆਂ ਨੂੰ ਘਰ-ਘਰ ਜਾ ਕੇ ਸਰਕਾਰੀ ਸਕੂਲਾਂ 'ਚ ਬੱਚੇ ਦਾਖਲ ਕਰਵਾਉਣ ਲਈ ਪ੍ਰੇਰਿਤ ਕਰ ਰਹੇ ਹਨ।
ਇਸ ਮੌਕੇ ਸਰਬਜੀਤ ਸਿੰਘ ਸਟੇਟ ਐਵਾਰਡੀ, ਮਨੋਜ ਕੁਮਾਰ, ਗੁਰਜੀਤ ਸਿੰਘ, ਦੀਪਕ, ਸੁਖਦੇਵ ਸਿੰਘ, ਹਰਚੰਦ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਕੌਰ, ਪ੍ਰੀਤੀ ਗੁਪਤਾ, ਇੰਦੂ ਬਾਲਾ, ਰਚਨਾ ਬਾਂਸਲ, ਮਨਦੀਪ ਕੌਰ, ਆਸ਼ਾ ਸ਼ਰਮਾ, ਬਲਜੀਤ ਕੌਰ ਆਦਿ ਹਾਜ਼ਰ ਸਨ।