ਪੰਜਾਬ ''ਚ ਵੱਡੀ ਲੁੱਟ! ਨੋਟਾਂ ਨਾਲ ਭਰਿਆ ATM ਹੀ ਪੁੱਟ ਕੇ ਲੈ ਗਏ ਚੋਰ
Saturday, Dec 27, 2025 - 04:18 PM (IST)
ਲੁਧਿਆਣਾ (ਅਨਿਲ): ਲੁਧਿਆਣਾ ਦੇ ਥਾਣਾ ਜੋਧੇਵਾਲ ਦੇ ਅਧੀਨ ਆਉਂਦੇ ਕੈਲਾਸ਼ ਨਗਰ ਰੋਡ 'ਤੇ Axis ਬੈਂਕ ਦਾ ATM ਚੋਰੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਬੀਤੀ ਰਾਤ 2 ਵਜੇ ਦੇ ਕਰੀਬ ਵਾਪਰੀ ਹੈ। ਫ਼ਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਬੀਤੀ ਰਾਤ ਨੂੰ ਤਕਰੀਬਨ 2 ਵਜੇ ਕੁਝ ਚੋਰ ਕੈਲਾਸ਼ ਨਗਰ ਰੋਡ 'ਤੇ ਸਥਿਤ ਐਕਸਿਸ ਬੈਂਕ ਦੇ ਏ.ਟੀ.ਐੱਮ. 'ਚੋਂ ਮਸ਼ੀਨ ਪੁੱਟ ਕੇ ਲੈ ਗਏ। ਪੁਲਸ ਵੱਲੋਂ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਉਕਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
