ਇਆਲੀ ਵਲੋਂ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਮਾਰੇ ਜਾਣ ਦੀ ਸਖਤ ਸ਼ਬਦਾਂ ’ਚ ਨਿੰਦਾ

Monday, Oct 04, 2021 - 06:35 PM (IST)

ਸਿੱਧਵਾਂ ਬੇਟ (ਚਾਹਲ) : ਹਲਕਾ ਦਾਖਾ ਦੇ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹੇ ਲਖੀਮਪੁਰ ਖੀਰੀ ’ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਭਾਜਪਾ ਨੇਤਾ ਵਲੋਂ ਗੱਡੀ ਚੜ੍ਹਾ ਕੇ 4 ਕਿਸਾਨਾਂ ਦੇ ਮਾਰੇ ਜਾਣ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਅਤੇ ਉਸ ਦੇ ਪੁੱਤਰ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਸੜਕ ਦੇ ਕੰਢੇ ਸ਼ਾਂਤਮਈ ਢੰਗ ਨਾਲ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਕਾਫ਼ਲੇ ਨੂੰ ਕਾਲੇ ਝੰਡੇ ਦਿਖਾ ਰਹੇ ਸਨ ਅਤੇ ਕਿਸਾਨਾਂ ਦਾ ਇਹ ਸਿਰਫ ਸੰਕੇਤਕ ਵਿਰੋਧ ਸੀ ਪਰ ਮੰਤਰੀ ਦੇ ਪੁੱਤਰ ਅਜੈ ਮਿਸ਼ਰਾ ਦੇ ਕਾਫ਼ਲੇ ਨੇ ਉਨ੍ਹਾਂ ਦੇ ਉਪਰੋਂ ਕਾਰ ਲੰਘਾ ਦਿੱਤੀ, ਜਿਸ ਨਾਲ 4 ਕਿਸਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ 8 ਹੋਰ ਜ਼ਖ਼ਮੀ ਹੋ ਗਏ। ਇਆਲੀ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰ ਕੇ ਉਨ੍ਹਾਂ ਵਿਰੁੱਧ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਭਾਜਪਾ ਨੇਤਾ ਦੇ ਹੱਥੋਂ ਕਿਸਾਨਾਂ ਦਾ ਬੇਰਹਿਮੀ ਨਾਲ ਕੀਤਾ ਗਿਆ ਕਤਲ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਰਾਜ ਧਰਮ ਦਾ ਪਾਲਣ ਕਰਨੀ ਚਾਹੀਦੀ ਹੈ |

ਇਹ ਵੀ ਪੜ੍ਹੋ : ਪਵਨ ਕੁਮਾਰ ਟੀਨੂੰ ਦੇ ਮੁੱਖ ਮੰਤਰੀ ਚੰਨੀ ’ਤੇ ਸਿਆਸੀ ਹਮਲੇ

ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ, ਜਿਸ ’ਚ 4 ਕਿਸਾਨਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ ਸਨ। ਸਥਾਨਕ ਚਸ਼ਮਦੀਦਾਂ ਮੁਤਾਬਕ ਇਸ ਗੱਡੀ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਟੇਨੀ ਦਾ ਪੁੱਤਰ ਤੇ ਉਨ੍ਹਾਂ ਦੇ ਹੋਰ ਨਜ਼ਦੀਕੀ ਸਵਾਰ ਸਨ। 

ਇਹ ਵੀ ਪੜ੍ਹੋ : ਲਖਮੀਰਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਕਿਸਾਨਾਂ ’ਚ ਭਾਰੀ ਰੋਸ 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News