ਆਯੁਰਵੈਦ ਅਤੇ ਯੋਗਾ ਦੇ ਮਾਮਲੇ ਵਿਚ ਸਿਹਤ ਮੰਤਰੀ ਦਾ ਕੇਂਦਰ ’ਤੇ ਸ਼ਬਦੀ ਹਮਲਾ

Wednesday, Jun 28, 2023 - 06:22 PM (IST)

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦਾ ਦੌਰਾ ਕੀਤਾ ਅਤੇ ਵੱਖ-ਵੱਖ ਵਾਰਡਾਂ ਵਿਚ ਪਹੁੰਚ ਕੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਡਾ. ਬਲਬੀਰ ਸਿੰਘ ਨੇ ਹਸਪਤਾਲ ਦੀ ਨਵੀਂ ਬਣੀ ਬਿਲਡਿੰਗ ਦਾ ਵੀ ਮੁਆਇਨਾ ਕੀਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਕੇ ਲੌੜੀਂਦਾ ਇਨਫਰਾਸਟਰਕਚਰ ਅਤੇ ਲੋੜੀਂਦਾ ਸਟਾਫ਼ ਜਲਦੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਜੋ ਡਾਕਟਰਾਂ ਦੀ ਘਾਟ ਹੈ ਉਹ ਵੀ ਜਲਦੀ ਪੂਰੀ ਹੋ ਜਾਵੇਗੀ। 

ਆਯੂਰਵੈਦਿਕ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿਚ ਬੀਤੇ ਕਰੀਬ 2 ਸਾਲ ਤੋਂ ਕੋਈ ਦਵਾਈ ਨਾ ਆਉਣ ਦੇ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਜਲਦ ਹੀ ਇਹ ਸਮੱਸਿਆ ਦੂਰ ਕਰ ਦਿੱਤੀ ਜਾਵੇਗੀ। ਉਨ੍ਹਾਂ ਆਯੁਰਵੈਦ ਅਤੇ ਯੋਗਾ ਦੇ ਨਾਮ ਤੇ ਕੇਂਦਰ ਸਰਕਾਰ ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਸਿਰਫ਼ ਇਨ੍ਹਾਂ ਦੇ ਨਾਮ ’ਤੇ ਮਸ਼ਹੂਰੀ ਕਰ ਰਹੀ ਹੈ ਜਦਕਿ ਅਸਲੀਅਤ ਵਿਚ ਕੁਝ ਨਹੀਂ ਕੀਤਾ ਜਾ ਰਿਹਾ, ਦਿੱਲੀ ਵਿਚ ਕੇਂਦਰ ਸਰਕਾਰ ਨੇ ਯੋਗਾ ਬੰਦ ਕਰਵਾ ਦਿੱਤਾ। ਉਨ੍ਹਾਂ ਕਿਹਾ ਕੇਂਦਰ ਸਰਕਾਰ ਸਿਹਤ ਸਹੂਲਤਾਂ ਲਈ ਫੰਡ ਤੱਕ ਨਹੀਂ ਦੇ ਰਹੀ। ਉਹ ਸਿਰਫ ਮਸ਼ਹੂਰੀਆਂ ਵਿਚ ਹੀ ਪ੍ਰਮੋਟ ਕਰ ਰਹੇ ਹਨ, ਉਹ ਸਾਨੂੰ ਪ੍ਰੇਸ਼ਾਨ ਕਰ ਰਹੇ ਹਨ ਸਗੋਂ ਮੁੱਖ ਮੰਤਰੀ ਪੰਜਾਬ ਸਾਨੂੰ ਹੌਸਲਾ ਅਫ਼ਜਾਈ ਦੇ ਰਹੇ ਹਨ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ, ਐੱਸ. ਐੱਸ. ਪੀ ਹਰਮਨਬੀਰ ਸਿੰਘ, ਸਿਵਲ ਸਰਜਨ ਡਾ. ਰੰਜੂ ਸਿੰਗਲਾ ਆਦਿ ਹਾਜ਼ਰ ਸਨ।


Gurminder Singh

Content Editor

Related News