ਪੰਜਾਬ ਦੇ ਲੱਖਾਂ ਪਰਿਵਾਰਾਂ ਲਈ ਅਹਿਮ ਖ਼ਬਰ, ਆਯੁਸ਼ਮਾਨ ਕਾਰਡ ਨੂੰ ਲੈ ਕੇ ਆਈ ਨਵੀਂ ਅਪਡੇਟ
Friday, Jan 03, 2025 - 03:35 PM (IST)
ਫਾਜ਼ਿਲਕਾ (ਨਾਗਪਾਲ) : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ’ਚ ਵਿਭਾਗ ਨੇ ਇਕ ਐਂਡ੍ਰਾਇਡ ਮੋਬਾਈਲ ਐਪਲੀਕੇਸ਼ਨ ਸਟੇਟ ਹੈਲਥ ਏਜੰਸੀ ਪੰਜਾਬ ਲਾਂਚ ਕੀਤੀ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਲਹਿਬੰਰ ਰਾਮ ਨੇ ਦੱਸਿਆ ਕਿ ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਐਪ ਇਸ ਸਕੀਮ ਨਾਲ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕਰਦੀ ਹੈ, ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ’ਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 651918 ਲਾਭਪਾਤਰੀ ਹਨ। ਇਨ੍ਹਾਂ ’ਚੋਂ ਲਗਭਗ 3,88,685 ਲਾਭਪਾਤਰੀ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ’ਚ ਜੇ-ਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਨਾਲ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਸੂਬੇ ਭਰ ਤੋਂ ਲਗਭਗ 45 ਲੱਖ ਪਰਿਵਾਰ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵਿਆਹ ਮੌਕੇ ਡਰੋਨ ਉਡਾਉਣ 'ਤੇ ਪੂਰਨ ਪਾਬੰਦੀ, ਪੜ੍ਹੋ ਕਿਹੜੇ ਸਖ਼ਤ ਹੁਕਮ ਹੋਏ ਜਾਰੀ
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਸਬੰਧੀ ਕਾਰਡਾਂ ਲਈ ਆਪਣੀ ਯੋਗਤਾ ਦਾ ਪਤਾ ਲਾਉਣ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ’ਚ ਜਾਣਾ ਪੈਂਦਾ ਸੀ। ਹੁਣ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀ ਗਈ ਇਸ ਮਹੱਤਵਪੂਰਨ ਸਹੂਲਤ ਨਾਲ ਪੰਜਾਬ ਦੇ ਲੋਕ ਮੋਬਾਈਲ ਐਪ ਰਾਹੀਂ ਘਰ ਬੈਠੇ ਹੀ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਜਾਂਚ ਕਰ ਸਕਦੇ ਹਨ।
ਇਹ ਵੀ ਪੜ੍ਹੋ : ਚਾਵਾਂ ਨਾਲ ਕੈਨੇਡਾ ਭੇਜੀ ਪਤਨੀ ਨੇ ਚਾੜ੍ਹ 'ਤਾ ਚੰਨ, ਜਦੋਂ ਪਿੱਛੇ ਵਿਦੇਸ਼ ਪੁੱਜਾ ਮੁੰਡਾ ਤਾਂ ਕਰਤੂਤ ਦੇਖ ਉਡ ਗਏ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e