70 ਸਾਲ ਤੋਂ ਉੱਪਰ ਦੇ ਬਜ਼ੁਰਗ ਮੁਫ਼ਤ ਕਰਵਾ ਸਕਣਗੇ ਇਲਾਜ

Thursday, Dec 26, 2024 - 04:46 PM (IST)

70 ਸਾਲ ਤੋਂ ਉੱਪਰ ਦੇ ਬਜ਼ੁਰਗ ਮੁਫ਼ਤ ਕਰਵਾ ਸਕਣਗੇ ਇਲਾਜ

ਫਾਜ਼ਿਲਕਾ (ਨਾਗਪਾਲ) : ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਮਿਆਰੀ ਪੱਧਰ ਦੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਉਪਲੱਬਧ ਕਰਵਾਉਣ ਦੇ ਨਾਲ-ਨਾਲ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਰਾਹੀਂ 5 ਲੱਖ ਤੱਕ ਦਾ ਮੁਫ਼ਤ ਇਲਾਜ ਮਨਜੂਰਸ਼ੁਦਾ ਪ੍ਰਾਈਵੇਟ ਹਸਪਤਾਲਾਂ ’ਚ ਵੀ ਕਰਵਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਐਰਿਕ ਨੇ ਦੱਸਿਆ ਕਿ ਸਰਕਾਰ ਪਹਿਲਾਂ ਹੀ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਵੱਖ-ਵੱਖ ਕੈਟਾਗਿਰੀਆਂ ਨੂੰ 5 ਲੱਖ ਤੱਕ ਮੁਫ਼ਤ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੀ ਹੈ।

ਹੁਣ ਪਿਛਲੇ ਕੁੱਝ ਸਮੇਂ ਤੋਂ ਸਰਕਾਰ ਵੱਲੋਂ ਹਰੇਕ ਕੈਟਾਗਰੀ ਦੇ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਇਸ ਸਕੀਮ ਅਧੀਨ ਮੁਫ਼ਤ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ 70 ਸਾਲਾਂ ਤੋਂ ਉੱਪਰ ਬਜ਼ੁਰਗ ਆਪਣਾ 5 ਲੱਖ ਤੱਕ ਦਾ ਇਲਾਜ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਤੋਂ ਮੁਫ਼ਤ ਕਰਵਾ ਸਕਣਗੇ। ਇਸ ਯੋਜਨਾ ਅਧੀਨ ਜ਼ਿਲ੍ਹਾ ਫਾਜ਼ਿਲਕਾ ’ਚ ਹੁਣ ਤੱਕ 1121 ਵਿਅਕਤੀਆਂ ਦੇ ਕਾਰਡ ਬਣਾਏ ਜਾ ਚੁੱਕੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਤੋਂ ਇਸ ਸਕੀਮ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਦੇ 70 ਸਾਲ ਤੋਂ ਉੱਪਰ ਦੇ ਬਜ਼ੁਰਗਾਂ ਦਾ ਆਪਣਾ ਆਧਾਰ ਕਾਰਡ ਲਿਜਾ ਕੇ ਸਿਵਲ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਆਯੁਸ਼ਮਾਨ ਕਾਰਡ ਬਣਵਾ ਸਕਦੇ ਹਨ।


author

Babita

Content Editor

Related News