ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਦਰਬਾਰ ਪੁੱਜਾ ਆਯੂਸ਼ਮਾਨ ਯੋਜਨਾ ਦਾ ਵਿਵਾਦ
Thursday, Sep 26, 2024 - 12:46 PM (IST)
ਲੁਧਿਆਣਾ (ਗੁਪਤਾ)- ਪੰਜਾਬ ’ਚ ਚੱਲ ਰਿਹਾ ਆਯੂਸ਼ਮਾਨ ਯੋਜਨਾ ਦਾ ਵਿਵਾਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਦਰਬਾਰ ਪੁੱਜ ਗਿਆ ਹੈ। ਭਾਜਪਾ ਦੇ ਪ੍ਰਦੇਸ਼ ਮੀਡੀਆ ਪੈਨਾਲਿਸਟ ਗੁਰਦੀਪ ਸਿੰਘ ਗੋਸ਼ਾ ਨੇ ਰਾਜਪਾਲ ਨੂੰ ਮਿਲ ਕੇ ਉਨ੍ਹਾਂ ਨੂੰ ਦੱਸਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈ ਗਈ ਆਯੂਸ਼ਮਾਨ ਯੋਜਨਾ ਤਹਿਤ 5 ਲੱਖ ਰੁਪਏ ਤੱਕ ਦਾ ਇਲਾਜ ਮੁਫਤ ਹੁੰਦਾ ਹੈ, ਪਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦਾ ਕਰੋੜਾਂ ਰੁਪਏ ਦਾ ਭੁਗਤਾਨ ਨਾ ਕੀਤੇ ਜਾਣ ਕਾਰਨ ਪੰਜਾਬ ’ਚ ਨਿੱਜੀ ਹਸਪਤਾਲਾਂ ਨੇ ਲੋੜਵੰਦਾਂ ਦਾ ਇਲਾਜ ਕਰਨਾ ਬੰਦ ਕਰ ਦਿੱਤਾ ਹੈ, ਜਿਸ ਨਾਲ ਜਨਤਾ ਇਲਾਜ ਨਾ ਮਿਲਣ ਕਾਰਨ ਮੁਸ਼ਕਲ ਦੌਰ ’ਚੋਂ ਗੁਜ਼ਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਆਯੂਸ਼ਮਾਨ ਕਾਰਡ ਧਾਰਕਾਂ ਲਈ ਬੇਹੱਦ ਅਹਿਮ ਖ਼ਬਰ
ਗੋਸ਼ਾ ਨੇ ਰਾਜਪਾਲ ਨੂੰ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਇਸ ਵੱਲ ਦਿਵਾ ਕੇ ਜਿੰਨੀ ਜਲਦੀ ਹੋ ਸਕੇ, ਨਿੱਜੀ ਹਸਪਤਾਲਾਂ ਦੇ ਬਕਾਏ ਦਾ ਭੁਗਤਾਨ ਕਰਵਾਉਣਗੇ, ਤਾਂ ਕਿ ਸੂਬੇ ਦੇ ਲੋੜਵੰਦ ਲੋਕ ਆਯੁਸ਼ਮਾਨ ਯੋਜਨਾ ਦਾ ਲਾਭ ਲੈ ਸਕਣ। ਇਸ ਮੌਕੇ ਗੁਰਦੀਪ ਸਿੰਘ ਗੋਸ਼ਾ ਅਤੇ ਹਿਮਾਲਿਆ ਪਰਿਵਾਰ ਦੇ ਵਫਦ ’ਚ ਸ਼ਾਮਲ ਸੁਨੀਲ ਪਾਲ, ਪ੍ਰੋ. ਅਮਨਦੀਪ ਸਿੰਘ, ਕੇਸਰ ਸਿੰਘ, ਵਿਸ਼ਾਲ ਗੁਲਾਟੀ, ਅਨਿਲ ਪਾਲ ਆਦਿ ਨੇ ਰਾਜਪਾਲ ਨੂੰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਭੇਟ ਕਰ ਕੇ ਸਨਮਾਨਿਤ ਵੀ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8