ਆਯੂਸ਼ਮਾਨ ਯੋਜਨਾ ਤਹਿਤ ਲੋਕਾਂ ਨੂੰ ਦਿੱਤੀਆਂ ਬਿਹਤਰੀਨ ਸਿਹਤ ਸੇਵਾਵਾਂ : ਸਿੱਧੂ

Wednesday, Jan 29, 2020 - 02:32 PM (IST)

ਆਯੂਸ਼ਮਾਨ ਯੋਜਨਾ ਤਹਿਤ ਲੋਕਾਂ ਨੂੰ ਦਿੱਤੀਆਂ ਬਿਹਤਰੀਨ ਸਿਹਤ ਸੇਵਾਵਾਂ : ਸਿੱਧੂ

ਤਪਾ ਮੰਡੀ (ਸ਼ਾਮ, ਗਰਗ) : ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸੂਬੇ ਦੀ ਬਿਹਤਰੀ ਅਤੇ ਤਰੱਕੀ ਲਈ ਅਹਿਮ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਯੂਸ਼ਮਾਨ ਬੀਮਾ ਯੋਜਨਾ ਤਹਿਤ ਪੰਜਾਬ ਦੇ ਲੋਕਾਂ ਨੂੰ ਵੱਡੀ ਪੱਧਰ 'ਤੇ ਸਿਹਤ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ 1 ਲੱਖ 27 ਹਜ਼ਾਰ ਮਰੀਜ਼ਾਂ ਨੂੰ 146.17 ਕਰੋੜ ਰੁਪਏ ਦੀ ਲਾਗਤ ਨਾਲ ਸਿਹਤ ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਜਿਨ੍ਹਾਂ 'ਚ 2320 ਦਿਲ ਦੇ ਮਰੀਜ਼ਾਂ, 3522 ਬਜ਼ੁਰਗਾਂ ਦੇ ਗੋਡਿਆਂ ਦਾ ਇਲਾਜ ਅਤੇ 2066 ਕੈਂਸ਼ਰ ਦੇ ਰੋਗੀਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ। 

ਇਸ ਯੋਜਨਾ ਅਧੀਨ ਕਾਰਡ ਬਣਾਉਣ ਦਾ ਠੇਕਾ ਇਕ ਪ੍ਰਾਈਵੇਟ ਏਜੰਸੀ ਨੂੰ ਦਿੱਤਾ ਗਿਆ ਹੈ ਅਤੇ ਜਲਦੀ ਹੀ ਸਾਰੇ ਵਰਗਾਂ ਦੇ ਲੋਕਾਂ ਨੂੰ ਇਸ ਯੋਜਨਾ ਅਧੀਨ ਲਿਆਦਾਂ ਜਾ ਰਿਹਾ ਹੈ ਜਿਨ੍ਹਾਂ ਲੋਕਾਂ ਦੇ ਕਾਰਡ ਬਣਨ ਤੋਂ ਰਹਿ ਗਏ ਹਨ ਉਨ੍ਹਾਂ ਦਾ ਡਾਟਾ ਅਪਲੋਡ ਕੀਤਾ ਜਾਵੇਗਾ। ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲਾ ਹਸਪਤਾਲਾਂ 'ਚ ਆਨਲਾਈਨ ਓ.ਪੀ.ਡੀ ਅਤੇ ਬਿਲਿੰਗ ਦੀ ਸ਼ੁਰੂਆਤ 31 ਮਾਰਚ 2020 ਤੱਕ ਸਾਰੇ ਸਬ-ਡਵੀਜਨ ਅਤੇ ਕਮਿਊਨਿਟੀ ਹੈਲਥ ਸੈਂਟਰਾਂ 'ਚ ਲਾਗੂ ਕਰ ਦਿੱਤਾ ਜਾਵੇਗਾ।


author

Gurminder Singh

Content Editor

Related News