ਬੀ. ਐੱਸ. ਐੱਫ. ਵਲੋਂ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ​​​​​​​

Saturday, Apr 04, 2020 - 08:56 PM (IST)

ਬੀ. ਐੱਸ. ਐੱਫ. ਵਲੋਂ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ​​​​​​​

ਫਿਰੋਜ਼ਪੁਰ, (ਕੁਮਾਰ)– ਬੀ. ਐੱਸ. ਐੱਫ. ਦੀ 136 ਬਟਾਲੀਅਨ ਨੇ ਭਾਰਤ-ਪਾਕਿ ਫਿਰੋਜ਼ਪੁਰ ਸੈਕਟਰ ਦੀ ਬੀ. ਓ. ਪੀ. ਨਿਊ ਮੁਹੰਮਦੀ ਵਾਲਾ ਵਿਚ ਚਲਾਈ ਵਿਸ਼ੇਸ਼ ਸਰਚ ਮੁਹਿੰਮ ਦੌਰਾਨ ਇਕ ਕਿਲੋ ਹੈਰੋਇਨ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 5 ਕਰੋਡ਼ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਭਾਰਤ-ਪਾਕਿ ਫਿਰੋਜ਼ਪੁਰ ਸੈਕਟਰ ਦੀ ਚੈੱਕ ਪੋਸਟ ਨਿਊ ਮੁਹੰਮਦੀ ਵਾਲਾ ’ਚ ਬੀਤੇ ਦਿਨ ਬੀ. ਐੱਸ. ਐੱਫ. ਦੀ 136 ਬਟਾਲੀਅਨ ਦੇ ਜਵਾਨਾਂ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਚਲਾਏ ਸਰਚ ਅਾਪ੍ਰੇਸ਼ਨ ਦੌਰਾਨ ਇਕ ਕਿਲੋ ਹੈਰੋਇਨ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਬੀ. ਐੱਸ. ਐੱਫ. ਵੱਲੋਂ ਹੁਣ ਵੀ ਸਰਚ ਅਾਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਅਤੇ ਉਕਤ ਏਰੀਆ ’ਚ ਹੋਰ ਹੈਰੋਇਨ ਦੀ ਖੇਪ ਬਰਾਮਦ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ।


author

Bharat Thapa

Content Editor

Related News