ਬੀ. ਏ. ਦੇ ਵਿਦਿਆਰਥੀ ਨੇ ਲਿਆ ਫਾਹਾ, ਆਪਣੀ ਦੋਸਤ ਦੀ ਮੌਤ ਕਾਰਨ ਸੀ ਪਰੇਸ਼ਾਨ

Friday, Oct 06, 2017 - 02:00 AM (IST)

ਬੀ. ਏ. ਦੇ ਵਿਦਿਆਰਥੀ ਨੇ ਲਿਆ ਫਾਹਾ, ਆਪਣੀ ਦੋਸਤ ਦੀ ਮੌਤ ਕਾਰਨ ਸੀ ਪਰੇਸ਼ਾਨ

ਲੁਧਿਆਣਾ (ਮਹੇਸ਼)- ਬਸਤੀ ਜੋਧੇਵਾਲ ਇਲਾਕੇ ਵਿਚ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕੁਲਵੰਤ ਸਿੰਘ ਬੀ. ਏ. ਫਾਈਨਲ ਦਾ ਵਿਦਿਆਰਥੀ ਸੀ। ਉਸ ਕੋਲੋਂ ਇਕ ਸੁਸਾਈਡ ਨੋਟ ਮਿਲਿਆ ਹੈ, ਜਿਸ ਵਿਚ ਉਸ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਖੁਦ ਨੂੰ ਦੱਸਿਆ ਹੈ। ਦੱਸਿਆ ਜਾਂਦਾ ਹੈ ਕਿ ਕੁਝ ਦਿਨ ਪਹਿਲਾਂ ਉਸ ਦੀ ਇਕ ਦੋਸਤ ਨੇ ਖੁਦਕੁਸ਼ੀ ਕਰ ਲਈ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ।
ਥਾਣਾ ਸਲਮੇ ਟਾਬਰੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦੇ ਪਿਤਾ ਪਰਮਜੀਤ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਫਿਲਹਾਲ ਧਾਰਾ 174 ਤਹਿਤ ਕਾਰਵਾਈ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਕੁਲਵੰਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਹੈ। ਉਸ ਦੀ ਇਕ ਲੜਕੀ ਨਾਲ ਦੋਸਤੀ ਸੀ, ਜਿਸ ਨੇ 2 ਅਕਤੂਬਰ ਨੂੰ ਖੁਦਕੁਸ਼ੀ ਕਰ ਲਈ। ਉਸ ਦੀ ਮੌਤ ਦੀ ਖ਼ਬਰ ਮਿਲਣ 'ਤੇ ਕੁਲਵੰਤ ਬੇਹੱਦ ਪ੍ਰੇਸ਼ਾਨ ਰਹਿਣ ਲੱਗਿਆ। ਵੀਰਵਾਰ ਨੂੰ ਜਦੋਂ ਘਰ ਵਿਚ ਕੋਈ ਨਹੀਂ ਸੀ ਤਾਂ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੀ ਮੋਗਾ ਦੀ ਰਹਿਣ ਵਾਲੀ ਸੀ।


Related News