ਬੀ-ਕਲਾਸ ਬਾਰਦਾਨੇ ਦੀ ਵਰਤੋਂ ਜਾਂਚ ਕਰਨ ਤੋਂ ਬਾਅਦ ਹੀ ਕੀਤੀ ਜਾਵੇ : ਡਿਪਟੀ ਕਮਿਸ਼ਨਰ

Thursday, Apr 22, 2021 - 09:44 PM (IST)

ਤਰਨ ਤਾਰਨ- ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿੱਚ ਬੀ ਕਲਾਸ ਦੇ ਬਾਰਦਾਨੇ ਦੀ ਵਰਤੋ ਕਰਨ ਲਈ ਆੜ੍ਹਤੀਆਂ ਨੂੰ ਕਿਹਾ ਗਿਆ ਹੈ। ਉਹਨਾਂ ਆੜ੍ਹਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੀ ਕਲਾਸ ਬਾਰਦਾਨੇ ਦੀ ਵਰਤੋ ਇੰਸਪੈਕਸ਼ਨ ਕਰਨ ਤੋਂ ਬਾਅਦ ਹੀ ਕਰਨ ਅਤੇ ਉਸ ਬਾਰਦਾਨੇ ਦੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਦਾਇਗੀ ਕੀਤੀ ਜਾਵੇਗੀ।
 
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਤੋਂ ਖਰੀਦੀ ਗਈ ਕਣਕ ਦੀ ਅੱਜ ਤੱਕ 71 ਕਰੋੜ 85 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਉਣ ਲਈ ਸਮੂਹ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
 ਉਹਨਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 2,94,236 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2,64,579 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਜ਼ਿਲੇ੍ਹ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵੱਲੋਂ 70,960 ਮੀਟ੍ਰਿਕ ਟਨ, ਮਾਰਕਫੈੱਡ 64391 ਮੀਟ੍ਰਿਕ ਟਨ, ਪਨਸਪ ਵੱਲੋਂ 51568 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 41582 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 36078 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਅੱਜ ਤੱਕ 13724 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏੇ ਹਨ।
ਉਨ੍ਹਾਂ ਅਪੀਲ ਕੀਤੀ ਕਿ ਕੋਵਿਡ-19 ਦੇ ਮੱਦੇਨਜ਼ਰ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਕਿਸਾਨ ਅਤੇ ਮਜ਼ਦੂਰ ਮੰਡੀਆਂ ਵਿੱਚ ਆਪਸ ‘ਚ “ਸ਼ੋਸਲ ਡਿਟੈਸਿੰਗ” ਕਾਇਮ ਰੱਖਣਾ ਯਕੀਨੀ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਤੋਂ ਇਲਾਵਾ ਸਮੂਹ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।


Bharat Thapa

Content Editor

Related News