ਪੰਜਾਬ ''ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ

Tuesday, Sep 15, 2026 - 03:47 PM (IST)

ਪੰਜਾਬ ''ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਦੀ ਮੂਰਤੀ ਨਾਲ ਇਕ ਵਾਰ ਫਿਰ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਲੁਧਿਆਣਾ ਵਿਚ ਛੇੜਖਾਨੀ ਦੀ ਘਟਨਾ ਨੂੰ ਅਜੇ ਕੋਈ ਬਹੁਤਾ ਸਮਾਂ ਨਹੀਂ ਹੋਇਆ ਹੈ ਹੁਣ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਖਾਨੀ ਕੀਤੀ ਗਈ ਹੈ। ਮੁਲਜ਼ਮਾਂ ਵੱਲੋਂ ਮੂਰਤੀ ਨੂੰ ਪੱਥਰ ਮਾਰ ਕੇ ਤੋੜਨ ਦਾ ਯਤਨ ਕੀਤਾ ਗਿਆ ਹੈ। ਇਸ ਸ਼ਰਮਨਾਕ ਕਰਤੂਤ ਦੌਰਾਨ ਬਾਬਾ ਸਾਹਿਬ ਦੀ ਮੂਰਤੀ ਨੂੰ ਨੁਕਸਾਨ ਵੀ ਪਹੁੰਚਿਆ ਹੈ। 

ਇਹ ਵੀ ਪੜ੍ਹੋ : 25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਦੇ ਪੈਰੋਕਾਰ ਅਤੇ ਐੱਸ. ਸੀ. ਭਾਈਚਾਰੇ ਦੇ ਲੋਕ ਇਕੱਤਰ ਹੋਣੇ ਸ਼ੁਰੂ ਹੋ ਗਏ ਹਨ। ਉਧਰ ਦੂਸਰੇ ਪਾਸੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਵਿਚ ਲਗਾਤਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News