ਦੀਨਾਨਗਰ ''ਚ ਦਿਨ-ਦਿਹਾੜੇ ਬੀ. ਐੱਸ. ਐੱਫ. ਦੇ ਜਵਾਨ ਦੀ ਪਤਨੀ ਦਾ ਕਤਲ

11/01/2017 5:25:48 PM

ਦੀਨਾਨਗਰ (ਦੀਪਕ) : ਦੀਨਾਨਗਰ 'ਚ ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਵਲੋਂ ਘਰ ਵਿਚ ਦਾਖਿਲ ਹੋ ਕੇ ਬੀ. ਐੱਸ. ਐੱਫ. ਦੇ ਜਵਾਨ ਦੀ ਪਤਨੀ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਪਤੀ ਕਲਕੱਤਾ ਵਿਖੇ ਬੀ. ਐੱਸ. ਐੱਫ. 'ਚ ਤਾਇਨਾਤ ਸੀ ਅਤੇ ਬੀਤੇ ਦਿਨੀਂ ਹੀ ਛੁੱਟੀ ਕੱਟ ਕੇ ਵਾਪਿਸ ਡਿਊਟੀ 'ਤੇ ਗਿਆ ਸੀ। ਮ੍ਰਿਤਕ ਔਰਤ ਦੀ ਪਛਾਣ ਅੰਜੂ ਬਾਲਾ ਪਤਨੀ ਸੁਬਾਸ਼ ਚੰਦਰ ਵਜੋਂ ਹੋਈ ਹੈ।
ਵਾਰਦਾਤ ਦੀ ਸੂਚਨਾ ਮਿਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਫਿਲਹਾਲ ਕਤਲ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਏ. ਐੱਸ. ਪੀ. ਵਰੁਣ ਸ਼ਰਮਾ ਨੇ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News