B.S.F. ਵੱਲੋਂ ਸਰਹੱਦ ਤੋਂ 1 ਪੈਕੇਟ ਹੈਰੋਇਨ ਬਰਾਮਦ

03/29/2020 8:20:26 PM

ਵਲਟੋਹਾ/ਖੇਮਕਰਨ, (ਗੁਰਮੀਤ, ਸੋਨੀਆ)- ਭਾਰਤ-ਪਾਕਿ ਸਰਹੱਦ ’ਤੇ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਨੇ 1 ਪੈਕੇਟ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ. ਐੱਸ. ਐੱਫ. ਦੇ ਅਧਿਕਾਰੀ ਨੇ ਦੱਸਿਆ ਕਿ 29 ਮਾਰਚ ਦੁਪਹਿਰ 12.30 ਵਜੇ ਬੀ. ਐੱਸ. ਐੱਫ. ਦੇ ਜਵਾਨ ਜਦੋਂ ਸਰਹੱਦ ’ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਬੀ. ਓ. ਪੀ. ਰੱਤੋਕੇ ਬਾਰਡਰ ਸਥਿਤ ਪਿੱਲਰ ਨੰ. 116/17 ਤੋਂ 1 ਪੈਕੇਟ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਬੀ. ਐੱਸ. ਐੱਫ. ਨੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰਨ ਉਪਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News