ਬੀ. ਐੱਸ. ਐੱਫ. ਨੇ ਡਰੋਨ ਰਾਹੀਂ ਸੁੱਟੀ 17 ਕਰੋੜ ਦੀ ਹੈਰੋਇਨ ਕੀਤੀ ਬਰਾਮਦ
Sunday, Sep 25, 2022 - 09:01 PM (IST)

ਅੰਮ੍ਰਿਤਸਰ (ਨੀਰਜ)-ਪਾਕਿਸਤਾਨੀ ਸਮੱਗਲਰਾਂ ਦੇ ਇਰਾਦਿਆਂ ਨੂੰ ਨਾਕਾਮ ਕਰਦਿਆਂ ਬੀ. ਐੱਸ. ਐੱਫ. ਦੀ ਟੀਮ ਨੇ ਇਕ ਵਾਰ ਫਿਰ ਬੀ. ਓ. ਪੀ. ਧਨੋਆ ਖੁਰਦ ਦੇ ਇਲਾਕੇ ’ਚ 3.290 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 17 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਹੈਰੋਇਨ ਦੀ ਖੇਪ ਸ਼ਨੀਵਾਰ ਦੀ ਅੱਧੀ ਰਾਤ ਦੌਰਾਨ ਪਾਕਿਸਤਾਨੀ ਡਰੋਨ ਵੱਲੋਂ ਕਿਸੇ ਟਾਰਗੈੱਟ ਲਈ ਸੁੱਟੀ ਗਈ ਸੀ, ਜਿਸ ਤੋਂ ਬਾਅਦ ਬੀ. ਐੱਸ. ਐੱਫ. ਨੇ ਸਰਚ ਆਪ੍ਰੇਸ਼ਨ ਚਲਾਇਆ ਅਤੇ ਹੈਰੋਇਨ ਦੀ ਖੇਪ ਨੂੰ ਜ਼ਬਤ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ PGI ਤੋਂ ਮਿਲੀ ਛੁੱਟੀ