ਬੀ. ਟੈੱਕ ਨਾਈਜੀਰੀਅਨ ਵਿਦਿਆਰਥੀ ਨੇ ਯੂਨੀਵਰਸਿਟੀ ਦੇ ਫੋਰਨ ਹੋਸਟਲ ’ਚ ਫਾਹਾ ਲੈ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ
Monday, Nov 22, 2021 - 10:34 AM (IST)
ਅੰਮ੍ਰਿਤਸਰ (ਜਸ਼ਨ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਲੈਕਸ ’ਚ ਕੰਪਿਊਟਰ ’ਚ ਬੀ. ਟੈੱਕ ਕਰ ਰਹੇ ਇਕ ਨਾਈਜੀਰੀਅਨ ਵਿਦਿਆਰਥੀ ਵਲੋਂ ਫਾਹਾ ਲਗਾ ਕੇ ਖੁਦਕਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਵਲੋਂ ਖ਼ੁਦਕੁਸ਼ੀ ਕਰ ਲੈਣ ’ਤੇ ਸਨਸਨੀ ਫੈਲ ਗਈ। ਪਤਾ ਲੱਗਾ ਹੈ ਕਿ ਨਾਈਜ਼ੀਰੀਆ ਦਾ ਰਹਿਣ ਵਾਲਾ ਵਿਦਿਆਰਥੀ ਐਲੇਕਸ ਯੂਨੀਵਰਸਿਟੀ ਦੇ ਫੋਰਨ ਹੋਸਟਲ ’ਚ ਰਹਿੰਦਾ ਸੀ।
ਪੜ੍ਹੋ ਇਹ ਵੀ ਖ਼ਬਰ - ਇੰਸਟਾਗ੍ਰਾਮ ’ਤੇ ਪਿਆਰ ਚੜ੍ਹਿਆ ਪ੍ਰਵਾਨ, ਵਿਦੇਸ਼ ਤੋਂ ਆਈ ਲਾੜੀ ਨੇ ਅੰਮ੍ਰਿਤਸਰ ਦੇ ਮੁੰਡੇ ਨਾਲ ਕਰਾਇਆ ਵਿਆਹ (ਤਸਵੀਰਾਂ)
ਇਸ ਸਬੰਧ ’ਚ ਉਸ ਦੇ ਕੁਝ ਦੋਸਤਾਂ ਦਾ ਕਹਿਣਾ ਹੈ ਕਿ ਉਹ ਸਭ ਐਤਵਾਰ ਨੂੰ ਉਸ ਦੇ ਕਮਰੇ ’ਚ ਉਸ ਨੂੰ ਮਿਲਣ ਲਈ ਗਏ ਸਨ ਤਾਂ ਐਲੇਕਸ ਨੇ ਆਪਣਾ ਕਮਰਾ ਨਹੀਂ ਖੋਲ੍ਹਿਆ। ਇਸ ਦੌਰਾਨ ਉਨ੍ਹਾਂ ਦਰਵਾਜ਼ਾ ਵੀ ਖੜਕਾਇਆ ਪਰ ਫਿਰ ਵੀ ਐਲੇਕਸ ਨੇ ਕਿਸੇ ਵੀ ਤਰ੍ਹਾਂ ਦਰਵਾਜ਼ਾ ਖੋਲ੍ਹਣ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਇਸ ’ਤੇ ਜਦੋਂ ਉਨ੍ਹਾਂ ਨੂੰ ਕੁਝ ਗੜਬੜੀ ਦਾ ਸ਼ੱਕ ਹੋਇਆ ਤਾਂ ਉਨ੍ਹਾਂ ਇਹ ਸਾਰੀ ਜਾਣਕਾਰੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਦਿੱਤੀ। ਇਸ ਦੇ ਬਾਅਦ ਜਦੋਂ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਉੱਥੇ ਦੀ ਸਕਿਓਰਿਟੀ ਨੇ ਐਲੇਕਸ ਦੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਤਾਂ ਉਨ੍ਹਾਂ ਵੇਖਿਆ ਕਿ ਐਲੇਕਸ ਕਮਰੇ ਦੇ ਲੱਗੇ ਪੱਖੇ ਨਾਲ ਫਾਹਾ ਲਗਾ ਕੇ ਲਟਕਿਆ ਹੋਇਆ ਸੀ। ਮੁੱਢਲੀ ਜਾਂਚ ’ਤੇ ਐਲੇਕਸ ਮ੍ਰਿਤਕ ਪਾਇਆ ਗਿਆ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼
ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਸ ਨੇ ਇਸ ਸਾਰੇ ਮਾਮਲੇ ਦੀ ਜਾਣਕਾਰੀ ਦਿੱਲੀ ਸਥਿਤ ਨਾਈਜ਼ੀਰੀਆ ਦੀ ਏਜੰਸੀ ਨੂੰ ਦੇ ਦਿੱਤੀ ਹੈ। ਪੁਲਸ ਨੇ ਲਾਸ਼ ਨੂੰ ਲਾਹ ਕੇ ਆਪਣੀ ਕਸਟਡੀ ’ਚ ਲੈ ਲਿਆ ਹੈ। ਹੁਣ ਏਜੰਸੀ ਵਲੋਂ ਪ੍ਰਮਿਸ਼ਨ ਮਿਲਣ ਦੇ ਬਾਅਦ ਜਾਂ ਫਿਰ ਮ੍ਰਿਤਕ ਦੇ ਪਰਿਵਾਰ ਕੋਲੋਂ ਕਿਸੇ ਮੈਂਬਰ ਦੇ ਇੱਥੇ ਆਉਣ ਦੇ ਬਾਅਦ ਹੀ ਐਲੇਕਸ ਦਾ ਪੋਸਟਮਾਰਟਮ ਹੋ ਸਕੇਗਾ।
ਪੜ੍ਹੋ ਇਹ ਵੀ ਖ਼ਬਰ - ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ, ਕਿਹਾ ‘ਪਟਿਆਲਾ ਤੋਂ ਹੀ ਲੜ੍ਹਨਗੇ ਚੋਣ’