ਪਰਿਵਾਰ ਗਿਆ ਸੀ ਰਿਸ਼ਤੇਦਾਰ ਦੇ ਸਸਕਾਰ ''ਤੇ, ਜਦ ਪਰਤੇ ਘਰ ਤਾਂ ਕੁੜੀ ਨੂੰ ਇਸ ਹਾਲ ''ਚ ਵੇਖ ਉੱਡੇ ਹੋਸ਼

Sunday, Nov 22, 2020 - 06:05 PM (IST)

ਪਰਿਵਾਰ ਗਿਆ ਸੀ ਰਿਸ਼ਤੇਦਾਰ ਦੇ ਸਸਕਾਰ ''ਤੇ, ਜਦ ਪਰਤੇ ਘਰ ਤਾਂ ਕੁੜੀ ਨੂੰ ਇਸ ਹਾਲ ''ਚ ਵੇਖ ਉੱਡੇ ਹੋਸ਼

ਸੰਗਰੂਰ (ਬੇਦੀ): ਬੀ.ਏ. 'ਚ ਨੰਬਰ ਘੱਟ ਆਉਣ 'ਤੇ ਕੁੜੀ ਵਲੋਂ ਫਾਹਾ ਲੈਣ ਦਾ ਮਾਮਲਾ ਸਾਹਮਣਾ ਆਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਅੰਮ੍ਰਿਤ ਕੌਰ ਵਾਸੀ ਸੰਗਰੂਰ ਦੇ ਬੀ.ਏ. 'ਚੋਂ ਨੰਬਰ ਘੱਟ ਆਏ ਸਨ, ਜਿਸ ਕਾਰਨ ਉਹ ਪਰੇਸ਼ਾਨ ਹੋ ਗਈ।

ਇਹ ਵੀ ਪੜ੍ਹੋਫਿਰੋਜ਼ਪੁਰ 'ਚ ਕਾਂਗਰਸੀ ਆਗੂ 'ਤੇ ਰਾਡਾਂ ਤੇ ਕਿਰਪਾਨਾਂ ਨਾਲ ਹਮਲਾ

ਬੀਤੇ ਦਿਨੀਂ ਉਸ ਦੇ ਪਰਿਵਾਰਕ ਮੈਂਬਰ ਕਿਸੇ ਰਿਸ਼ਤੇਦਾਰ ਦੇ ਸਸਕਾਰ 'ਚ ਗਏ ਸਨ। ਇਸ ਦੌਰਾਨ ਉਕਤ ਕੁੜੀ ਨੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕਾ ਦੇ ਪਿਤਾ ਦਰਸ਼ਨ ਸਿੰਘ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਫਰੀਦਕੋਟ: ਬੱਚੇ ਦੇ ਜਨਮ ਦਿਨ ਤੇ ਆਨਲਾਈਨ ਖ਼ਰੀਦੀ ਘੜੀ, ਜਦ ਪੈਕਿੰਗ ਖੋਲ੍ਹੀ ਤਾਂ ਉੱਡੇ ਹੋਸ਼


author

Shyna

Content Editor

Related News